ਤਾਜ ਮਹਿਲ ਘੁੰਮਣ ਗਿਆ ਸੀ ਜੋੜਾ, ਕੁੜੀ ਦੀ ਅਜੀਬ ਜਿੱਦ ਨਾਲ ਸਭ ਕੁਝ ਹੋ ਗਿਆ ਤਬਾਹ

ਉੱਤਰ ਪ੍ਰਦੇਸ਼ ਦੇ ਆਗਰਾ ‘ਚ ਇਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਨੇ ਆਪਣੀ ਮੌਤ ਤੋਂ ਪਹਿਲਾਂ ਇਕ ਵੀਡੀਓ ਬਣਾਈ ਜਿਸ ‘ਚ ਉਸ ਨੇ ਆਪਣੀ ਪ੍ਰੇਮਿਕਾ ‘ਤੇ ਦੋਸ਼ ਲਗਾਇਆ ਕਿ ਉਸ ਦੇ ਕਾਰਨ ਹੀ ਉਸ ਨੇ ਇਹ ਕਦਮ ਚੁੱਕਿਆ। ਇਹ ਮਾਮਲਾ ਤਾਜ ਮਹਿਲ ਦੇ ਨੇੜੇ ਇਕ ਜੋੜੇ ਦੇ ਰਿਸ਼ਤੇ ਨਾਲ ਜੁੜਿਆ ਹੋਇਆ ਹੈ, ਜੋ ਪਹਿਲਾਂ ਚੰਗੇ ਦੋਸਤ ਸਨ ਅਤੇ ਬਾਅਦ ‘ਚ ਵਿਆਹ ਕਰਨ ਦਾ ਫੈਸਲਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਜਤਿੰਦਰ ਹੈ, ਜੋ ਕਿ ਅਛਨੇਰਾ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਇਕ ਨਿੱਜੀ ਕੰਪਨੀ ‘ਚ ਕੰਮ ਕਰਦਾ ਸੀ। ਜਤਿੰਦਰ ਦੇ ਪਰਿਵਾਰ ਨੇ ਦੱਸਿਆ ਕਿ ਉਹ ਏਤਮਦਪੁਰ ਦੀ ਇਕ ਕੁੜੀ ਨਾਲ ਪਿਆਰ ਕਰਦਾ ਸੀ। 16 ਫਰਵਰੀ ਨੂੰ ਜਤਿੰਦਰ ਨੇ ਖੁਦਕੁਸ਼ੀ ਕਰ ਲਈ ਪਰ ਨੌਜਵਾਨ ਦੇ ਪਰਿਵਾਰ ਨੇ ਪੁਲਸ ਨੂੰ ਸੂਚਿਤ ਨਹੀਂ ਕੀਤਾ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ।

ਜਤਿੰਦਰ ਨੇ ਆਪਣੀ ਮੌਤ ਤੋਂ ਪਹਿਲਾਂ ਫੇਸਬੁੱਕ ‘ਤੇ ਇਕ ਵੀਡੀਓ ਅਪਲੋਡ ਕੀਤਾ ਸੀ, ਜਿਸ ‘ਚ ਉਸ ਨੇ ਕਿਹਾ ਸੀ ਕਿ ਉਸ ਦੀ ਪ੍ਰੇਮਿਕਾ, ਉਸ ਦਾ ਪਿਤਾ ਅਤੇ ਭਰਾ ਉਸ ਨੂੰ ਤੰਗ ਕਰ ਰਹੇ ਸਨ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਪ੍ਰੇਮਿਕਾ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਜਤਿੰਦਰ ਨੇ ਉਸ ਨੂੰ 7 ਲੱਖ ਰੁਪਏ ਦਿੱਤੇ ਪਰ ਜਦੋਂ ਵਿਆਹ ਨਹੀਂ ਹੋਇਆ ਤਾਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ। ਇਸ ਤੋਂ ਬਾਅਦ ਪ੍ਰੇਮਿਕਾ ਦੇ ਪਰਿਵਾਰ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਸਰਗਰਮ ਹੋ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਜਤਿੰਦਰ ਦੇ ਫ਼ੋਨ ਦੇ ਕਾਲ ਡਿਟੇਲ ਰਿਕਾਰਡ (ਸੀਡੀਆਰ) ਅਤੇ ਸੋਸ਼ਲ ਮੀਡੀਆ ‘ਤੇ ਕੀਤੀਆਂ ਗਈਆਂ ਪੋਸਟਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ‘ਚ ਇਕ ਨੋਟ ਵੀ ਮਿਲਿਆ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ‘ਚ ਲੈ ਲਿਆ ਹੈ। 

By Rajeev Sharma

Leave a Reply

Your email address will not be published. Required fields are marked *