ਸਮਾਜਿਕ ਨਿਆਂ ਅਤੇ ਅਧਿਕਾਰਤਾ ਕਮੇਟੀ ਦੇ 17 ਸੰਸਦ ਮੈਂਬਰਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਗੁਰਪ੍ਰੀਤ ਸਿੰਘ :- ਅੱਜ ਭਾਰਤ ਸਰਕਾਰ ਦੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਕਮੇਟੀ ਦੀ ਇਕ ਵਿਸ਼ੇਸ਼ ਇੰਸਪੈਕਸ਼ਨ ਅਤੇ ਅਹਿਮ ਮੀਟਿੰਗ ਅੰਮ੍ਰਿਤਸਰ ਵਿਖੇ ਸੰਪੰਨ ਹੋਈ। ਇਸ ਅਧਿਕਾਰਤ ਦੌਰੇ ਤੋਂ ਬਾਅਦ, ਕਮੇਟੀ ਦੇ ਲਗਭਗ 17 ਪਾਰਲੀਮੈਂਟ ਮੈਂਬਰਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿਖੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।

ਇਸ ਮੌਕੇ ਕਮੇਟੀ ਮੈਂਬਰਾਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਵੀ ਮੌਜੂਦ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਆਏ ਹੋਏ ਸਾਰੇ ਵੀ.ਆਈ.ਪੀ. ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਰਹਿਣ-ਸਹਿਣ ਤੇ ਦਰਸ਼ਨਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ। ਪਹਿਲੀ ਵਾਰ ਆਪਣੀ ਪਤਨੀ ਸਮੇਤ ਦਰਸ਼ਨਾਂ ਲਈ ਪਹੁੰਚੇ ਕਮੇਟੀ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਸੰਸਦੀ ਸਥਾਈ ਕਮੇਟੀ ਸ਼੍ਰੀ ਪੀ.ਸੀ. ਮੋਹਨ (ਚੇਅਰਪਰਸਨ) 21 ਲੋਕ ਸਭਾ ਦੇ ਮਾਨਯੋਗ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ,”ਜਿਵੇਂ ਹੀ ਮੈਂ ਇਸ ਪਵਿੱਤਰ ਅਸਥਾਨ ਦੇ ਅੰਦਰ ਕਦਮ ਰੱਖਿਆ, ਮੈਨੂੰ ਇੱਕ ਅਲੱਗ ਹੀ ਰੂਹਾਨੀ ਅਤੇ ਮਾਨਸਿਕ ਸ਼ਾਂਤੀ ਦਾ ਅਹਿਸਾਸ ਹੋਇਆ।

ਮੈਂ ਦਰਬਾਰ ਸਾਹਿਬ ਦੇ ਅੰਦਰ ਲਗਭਗ 10 ਮਿੰਟ ਬੈਠ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਮੈਨੂੰ ਅੱਜ ਇਹ ਮਹਿਸੂਸ ਹੋ ਰਿਹਾ ਹੈ ਕਿ ਮੈਂ ਇੰਨੇ ਸਾਲ ਇਸ ਪਵਿੱਤਰ ਧਰਤੀ ‘ਤੇ ਆਉਣ ਤੋਂ ਕਿਉਂ ਵਾਂਝਾ ਰਿਹਾ। ਪਰ ਅੱਜ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਸਦਕਾ ਸਾਨੂੰ ਇਹ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਸਾਡਾ ਪੂਰਾ ਪਰਿਵਾਰ ਤੇ ਸਾਰੇ ਮੈਂਬਰ ਬਹੁਤ ਖੁਸ਼ ਹਨ।” ਦਰਸ਼ਨਾਂ ਉਪਰੰਤ ਪ੍ਰਬੰਧਕੀ ਕਮੇਟੀ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *