ਯਾਤਰੀ ਬੱਸ ਨਦੀ ਵਿੱਚ ਡਿੱਗਣ ਕਾਰਨ 18 ਲੋਕਾਂ ਦੀ ਮੌਤ, ਕਈ ਜ਼ਖਮੀ

ਨੈਸ਼ਨਲ ਟਾਈਮਜ਼ ਬਿਊਰੋ :- ਨੇਪਾਲ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਨੇਪਾਲ ਦੇ ਧਾਦਿੰਗ ਜ਼ਿਲ੍ਹਾ ਵਿੱਚ ਤੜਕੇ ਇੱਕ ਯਾਤਰੀ ਬੱਸ ਹਾਦਸਾਗ੍ਰਸਤ ਹੋ ਕੇ ਤ੍ਰਿਸੂਲੀ ਦਰਿਆ ਵਿੱਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ ਇਹ ਬੱਸ ਪੋਖਰਾ ਤੋਂ ਕਾਠਮਾਂਡੂ ਵੱਲ ਜਾ ਰਹੀ ਸੀ। ਹਾਦਸਾ ਸਵੇਰੇ ਤੜਕੇ ਵਾਪਰਿਆ, ਜਦੋਂ ਬੱਸ ਅਚਾਨਕ ਸੜਕ ਤੋਂ ਫਿਸਲ ਕੇ ਡੂੰਘੇ ਦਰਿਆ ਵਿੱਚ ਜਾ ਡਿੱਗੀ। ਰਾਹਤ ਅਤੇ ਬਚਾਵ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ।

ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਵਿੱਚ ਛੇ ਔਰਤਾਂ ਅਤੇ 11 ਮਰਦ ਸ਼ਾਮਲ ਹਨ, ਜਦਕਿ ਇੱਕ ਹੋਰ ਦੀ ਪਛਾਣ ਕੀਤੀ ਜਾ ਰਹੀ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਹਾਦਸੇ ਵੇਲੇ ਬੱਸ ਵਿੱਚ ਕਈ ਵਿਦੇਸ਼ੀ ਸੈਲਾਨੀ ਵੀ ਮੌਜੂਦ ਸਨ, ਜਿਸ ਕਾਰਨ ਹਾਦਸੇ ਦੀ ਗੰਭੀਰਤਾ ਹੋਰ ਵੱਧ ਗਈ ਹੈ।

ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *