ਨੈਸ਼ਨਲ ਟਾਈਮਜ਼ ਬਿਊਰੋ :- ਸੱਜਣ ਕੁਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ, ਹੁਣ 25 ਫ਼ਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ।
ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨੂੰ 2022 ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐਸਆਈਟੀ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਐਸਆਈਟੀ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਸ ਨੂੰ ਇਸ ਮਾਮਲੇ ਵਿੱਚ ਰਸਮੀ ਤੌਰ ’ਤੇ ਹਿਰਾਸਤ ਵਿੱਚ ਲਿਆ ਜਾ ਚੁੱਕਿਆ ਹੈ।
ਸ਼ਿਕਾਇਤ ਮੁਤਾਬਿਕ ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ। ਇਸ ਤੋਂ ਬਾਅਦ ਭੀੜ ਨੇ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ। ਭੀੜ ਨੇ ਪੀੜਤਾਂ ਦੇ ਘਰਾਂ ਵਿੱਚ ਭੰਨਤੋੜ, ਲੁੱਟਮਾਰ ਅਤੇ ਅੱਗਜ਼ਨੀ ਕੀਤੀ। ਤਤਕਾਲੀ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਅੱਗੇ ਸ਼ਿਕਾਇਤਕਰਤਾ ਵੱਲੋਂ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ।
