1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ਤੇ ਸੁਣਵਾਈ ਅੱਜ

ਗੁਰਪ੍ਰੀਤ ਸਿੰਘ :- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸੱਜਣ ਕੁਮਾਰ ਨੇ ਬਿਮਾਰੀ ਦਾ ਹਵਾਲਾ ਦਿੰਦਿਆਂ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਆਪਣੀ ਸਿਹਤ ਨਾਲ ਸਬੰਧਤ ਕਾਰਨਾਂ ਦੇ ਆਧਾਰ ’ਤੇ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਗਈ ਹੈ।

ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਵਿੱਚ ਹੋਈਆਂ ਹੱਤਿਆਵਾਂ ਨਾਲ ਸਬੰਧਤ ਹੈ। ਸੱਜਣ ਕੁਮਾਰ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਜਾ ਚੁੱਕੀ ਹੈ ਅਤੇ ਉਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਉਨ੍ਹਾਂ ਦੀ ਸਿਹਤ ਅਤੇ ਪੈਰੋਲ ਦੀ ਮੰਗ ਨਾਲ ਜੁੜੇ ਪੱਖਾਂ ’ਤੇ ਵਿਚਾਰ ਕਰੇਗੀ।

By Gurpreet Singh

Leave a Reply

Your email address will not be published. Required fields are marked *