ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ‘ਚ ਸਿੱਖਾਂ ਖਿਲਾਫ ਹੋਏ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ‘ਤੇ ਸਥਾਨਕ ਅਦਾਲਤ ਦਾ ਫੈਸਲਾ ਸੁਣਾਇਆ ਦਿੱਤਾ ਗਿਆ ਹੈ। ਸੱਜਣ ਕੁਮਾਰ ਨੂੰ ਅਦਾਲਤ ਨੇ ਦੰਗਿਆਂ ਨਾਲ ਸੰਬੰਧਤ ਇਕ ਮਾਮਲੇ ਵਿੱਚ ਉਮਰ ਕੈਦ ਦੀ ਸਜਾ ਸੁਣਾਈ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਰੌਜ਼ ਐਵੇਨਿਊ ਕੋਰਟ ਦੇ ਬਾਹਰ ਕੁਝ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਨੇ ਸੱਜਣ ਕੁਮਾਰ ਨੂੰ ਫਾਂਸੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਿੱਖ ਦੰਗਾ ਪੀੜਤਾਂ ਨੇ ਕਿਹਾ ਕਿ 2015 ਤੋਂ ਬਾਅਦ ਜਦੋਂ ਕਾਂਗਰਸ ਸਰਕਾਰ ਚਲੀ ਗਈ ਅਤੇ ਭਾਜਪਾ ਦੀ ਸਰਕਾਰ ਆਈ ਤਾਂ ਉਨ੍ਹਾਂ ਨੂੰ ਅਦਾਲਤ ਤੋਂ ਕਾਫੀ ਰਾਹਤ ਮਿਲੀ। ਇਸ ਕੇਸ ਵਿੱਚ ਗੁਰਲਾਡ ਸਿੰਘ ਕਾਹਲੋਂ ਉਹ ਪਟੀਸ਼ਨਰ ਹਨ, ਜਿਨ੍ਹਾਂ ਨੇ 1984 ਦੇ ਕੇਸ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਅਹਿਮ ਪਟੀਸ਼ਨ ਦਾਇਰ ਕੀਤੀ ਸੀ।