ਨੈਸ਼ਨਲ ਟਾਈਮਜ਼ ਬਿਊਰੋ :- ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਿਆਵਾਲੀ ਵਿੱਚ ਇਹ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਪੀਆਰਟੀਸੀ ਬੱਸ ਨੇ ਦੋ ਸਕੂਲੀ ਬੱਚੀਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਨੂੰ (7 ਸਾਲ) ਅਤੇ ਮੀਨਾ (12 ਸਾਲ) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਮਾਸੂਮ ਬੱਚੀਆਂ ਸਕੂਲ ਜਾ ਰਹੀਆਂ ਸਨ ਕਿ ਅਚਾਨਕ ਇੱਕ ਸਰਕਾਰੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਚੀਆਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਵਿਚ ਸੋਗ ਦੀ ਲਹਿਰ ਫੈਲ ਗਈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਬੱਸ ਨੂੰ ਜ਼ਬਤ ਕਰ ਲਿਆ।
