ਰਾਵੀ ਦਰਿਆ ਵਿੱਚ ਅੱਜ ਮੁੜ ਛੱਡਿਆ 2 ਲੱਖ 70 ਹਜਾਰ ਕਿਊਸਿਕ ਪਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਪਿਛਲੇ ਦਿਨੀ ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਕਾਫੀ ਹੱਦ ਤੱਕ ਵੱਧ ਗਿਆ ਸੀ ਜਿਸ ਕਾਰਨ ਪ੍ਰਸ਼ਾਸਨ ਵੱਲੋਂ ਪਿਛਲੇ ਹਫਤੇ ਵੀ ਡੇਢ ਲੱਖ ਕਿਊਸਿਕ ਦੇ ਕਰੀਬ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਸੀ ਪਰ ਹੁਣ ਮੁੜ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਅੱਜ ਫਿਰ 2 ਲੱਖ 70 ਕਿਊਸਿਕ ਪਾਣੀ ਛੱਡਣ ਕਾਰਨ ਰਾਵੀ ਦਰਿਆ ਦਾ ਪੱਧਰ ਕਾਫੀ ਉੱਪਰ ਆ ਗਿਆ ਸੀ ਅਤੇ ਪਾਰਲੇ ਪਾਸੇ ਵੱਸੇ ਪਿੰਡਾਂ ਨੂੰ ਜਾਣ ਆਉਣ ਦੀ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਗਈ ਸੀ। ਪਾਣੀ ਦਾ ਪੱਧਰ ਇਨਾ ਜਿਆਦਾ ਹੋ ਗਿਆ ਹੈ ਕਿ ਦਰਿਆ ਤੋਂ ਬਾਹਰਲੇ ਪਾਸੇ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਪਾਣੀ ਨੇੜਲੇ ਖੇਤਾਂ ਅਤੇ ਪਿੰਡ ਮਕੌੜਾ ਨੂੰ ਆਉਣ ਵਾਲੇ ਰੋਡ ਤੇ ਪਾਣੀ ਪਹੁੰਚ ਚੁੱਕਾ ਹੈ ਜਿਸ ਕਾਰਨ ਪ੍ਰਸ਼ਾਸਨ ਵੱਲੋਂ ਨੇੜਲੇ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਅੰਦਰ ਅਲਰਟ ਜਾਰੀ ਕਰਨ ਦਾ ਨਿਰਦੇਸ਼ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਰਾਵੀ ਦਰਿਆ ਦੇ ਨੇੜਲੇ ਇਕੱਲੇ ਵਿਚ ਜੋ ਗੁੱਜਰ ਭਾਈਚਾਰੇ ਦੇ ਡੇਰੇ ਅਤੇ ਲੋਕਾਂ ਦੇ ਡੇਰੇ ਹਨ। ਉਹ ਆਪਣੇ ਡੇਰਿਆਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ਤੇ ਪਹੁੰਚ ਜਾਣ ਕਿਉਂਕਿ ਪਾਣੀ ਦਾ ਪੱਧਰ ਅਜੇ ਕਾਫੀ ਹੱਦ ਤੱਕ ਵੱਧ ਸਕਦਾ ਹੈ।
ਉਧਰ ਇਸ ਸਬੰਧੀ ਜਦ ਐਸਡੀਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪਿੱਛੇ ਮੁੜ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਦਰਿਆ ਵਿੱਚ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਅਲਰਟ ਕਰ ਦਿੱਤਾ ਗਿਆ ਹੈ ਬਾਕੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬਿਨਾਂ ਕਿਸੇ ਕੰਮਕਾਰ ਦੇ ਦਰਿਆ ਵਾਲੀ ਸਾਈਡ ਵੱਲ ਨਾ ਜਾਇਆ ਜਾਏ ਬਾਕੀ ਪ੍ਰਸ਼ਾਸਨ ਵੱਲੋਂ ਇਸ ਉੱਪਰ ਪਲ ਪਲ ਦੀ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਹੜ ਵਰਗੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਨੇ ਸਾਰੇ ਅਗਾਹੂ ਪ੍ਰਬੰਧ ਕੀਤੇ ਹੋਏ ਹਨ ਅਤੇ ਲੋਕਾਂ ਦੇ ਰਹਿਣ ਵਾਸਤੇ ਰਿਲੀਫ ਕੈਂਪਾਂ ਦਾ ਵੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਤਿਆਰ ਹਨ । ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨੀ ਮਾਲੀ ਦੀ ਰਾਖੀ ਨੂੰ ਮੁੱਖ ਰੱਖਦੇ ਹੋਏ ਹਰ ਤਰ੍ਹਾਂ ਦੀ ਲੋੜਵੰਦ ਟੀਮਾਂ ਨੂੰ ਸਖਤ ਆਦੇਸ਼ ਜਾਰੀ ਕੀਤੇ ਹੋਏ ਹਨ ਜੋ ਕਿ ਦਰਿਆ ਨੇੜਲੇ ਖੇਤਰਾਂ ਵਿੱਚ ਆਪਣੀ ਪੂਰੀ ਤਰਾਂ ਨਾਲ ਨਿਗਰਾਨੀ ਕਰਨਗੇ ਅਤੇ ਲੋਕਾਂ ਨਾਲ ਤਾਲਮੇਲ ਰੱਖਣਗੇ ਬਾਕੀ ਲੋਕਾਂ ਨੂੰ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਨੇ ਹੜ੍ਹ ਨਾਲ ਨਜਿੱਠਣ ਲਈ ਹਰੇਕ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ।

By Gurpreet Singh

Leave a Reply

Your email address will not be published. Required fields are marked *