ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੋਕ ਨਿਰਮਾਣ ਮੰਤਰੀ Harbhajan Singh ETO ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਅਤੇ ਸਬੰਧਤ ਵਿਭਾਗਾਂ ਦੁਆਰਾ ਫੰਡ ਕੀਤੇ ਗਏ ਇਹ ਕੰਮ ਸੂਬੇ ਦੇ ਇਮਾਰਤੀ ਬੁਨਿਆਦੀ ਢਾਂਚੇ ਨੂੰ ਵਿਕਸਤ ਅਤੇ ਅਪਗ੍ਰੇਡ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਦੇ ਪ੍ਰਤੀਕ ਹਨ।

ਲੋਕ ਨਿਰਮਾਣ ਮੰਤਰੀ Harbhajan Singh ETO ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵੱਲੋਂ ਸਿਹਤ ਬੁਨਆਦੀ ਢਾਂਚੇ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਤਹਿਤ 264 ਕਰੋੜ ਰੁਪਏ ਦੀ ਲਾਗਤ ਨਾਲ 18 ਚਾਈਲਡ ਕੇਅਰ ਬਲਾਕਾਂ (ਸੀਸੀਬੀ) ਸਮੇਤ ਅਤੇ 18 ਏਕੀਕ੍ਰਿਤ ਪਬਲਿਕ ਹੈਲਥ ਲੈਬਾਰਟਰੀਆਂ (ਆਈਪੀਐਚਐਲ) ਲੈਬਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਵਿੱਚੋਂ 4 ਨਿਰਮਾਣ ਅਧੀਨ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਪ੍ਰਾਪਤੀ ਕਰਦਿਆਂ ਰਾਜ ਭਰ ਵਿੱਚ ਲਗਭਗ 420 ਕਲੀਨਿਕ ਦਾ ਨਿਰਮਾਣ ਕੀਤਾ ਹੈ।

By Gurpreet Singh

Leave a Reply

Your email address will not be published. Required fields are marked *