ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅੰਮ੍ਰਿਤਸਰ-ਝਬਾਲ ਰੋਡ ‘ਤੇ ਟੋਲ ਪਲਾਜ਼ਾ ਨੇੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਪੁਲਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

PunjabKesari

By Gurpreet Singh

Leave a Reply

Your email address will not be published. Required fields are marked *