ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 39.15 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਮੰਡੀਆਂ ਦੀ ਚੈਕਿੰਗ, ਮੰਡੀਆਂ ਵਿੱਚ ਕਿਸੇ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆਂ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 39.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 35.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾੜੀ ਸੀਜ਼ਨ 2025-26 ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 39.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 31.34 ਲੱਖ ਮੀਟ੍ਰਿਕ ਟਨ ਕਣਕ ਦੀ ਸਰਕਾਰੀ ਅਤੇ 3.75 ਲੱਖ ਮੀਟ੍ਰਿਕ ਟਨ ਕਣਕ ਦੀ ਪ੍ਰਾਈਵੇਟ ਪੱਧਰ ਤੇ ਖਰੀਦ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਦੱਸਿਆ ਹੈ ਕਿ 20 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 10.12 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 9.59 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਤੁਰੰਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ 903 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

By Gurpreet Singh

Leave a Reply

Your email address will not be published. Required fields are marked *