ਗੁਰਪ੍ਰੀਤ ਸਿੰਘ :- ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਰਾਤ ਨੂੰ ਜ਼ਿਲ੍ਹਾ ਹੈੱਡਕੁਆਰਟਰ ਤੋਂ 45 ਕਿਲੋਮੀਟਰ ਦੂਰ ਨਾਗਰਾ ਥਾਣਾ ਖੇਤਰ ਵਿੱਚ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਕਰੀਬ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਕਾਰ ਨੂੰ ਚਲਾ ਰਿਹਾ ਸੀ, ਇਸ ਦੌਰਾਨ ਉਸ ਕੋਲੋਂ ਸੰਤੁਲਨ ਵਿਗੜ ਗਿਆ ਤੇ ਕਾਰ ਇੱਕ ਦਰੱਖਤ ਨਾਲ ਟਕਰਾ ਗਈ, ਫਿਰ ਪੰਜ ਵਾਰ ਪਲਟ ਗਈ ਅਤੇ 20 ਮੀਟਰ ਦੂਰ ਇੱਕ ਖੱਡ ਵਿੱਚ ਜਾ ਡਿੱਗੀ।
ਹਾਦਸੇ ਦਾ ਪਤਾ ਲੱਗਣ ‘ਤੇ ਪੁਲਿਸ ਅਤੇ ਰਾਹਗੀਰਾਂ ਨੇ ਕਾਰ ਦਾ ਦਰਵਾਜ਼ਾ ਤੋੜ ਕੇ ਸਾਰਿਆਂ ਨੂੰ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਏਅਰਬੈਗ ਖੁੱਲ੍ਹਣ ਤੋਂ ਬਾਅਦ ਵੀ ਚਾਰਾਂ ਦੋਸਤਾਂ ਦੀ ਜਾਨ ਨਹੀਂ ਬਚ ਸਕੀ। ਚਾਰੇ ਦੋਸਤ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਮ੍ਰਿਤਕਾਂ ਵਿੱਚ ਅਭਿਸ਼ੇਕ ਪਟੇਲ (29), ਕੁਨਾਲ ਪਾਸਵਾਨ (22), ਗੋਲੂ ਠਾਕੁਰ (23) ਅਤੇ ਧਨੰਜੈ (26) ਸ਼ਾਮਲ ਸਨ। ਅਭਿਸ਼ੇਕ ਉੱਤਰਾਖੰਡ ਦੇ ਆਈਆਈਐਮ ਵਿੱਚ ਸਹਾਇਕ ਮੈਨੇਜਰ ਵਜੋਂ ਤਾਇਨਾਤ ਸੀ। ਉਸ ਦਾ ਵਿਆਹ ਅਜੇ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ, ਜਦੋਂ ਬਾਕੀ ਸਾਰੇ ਜਣੇ ਕੁੜੇ ਹੀ ਸਨ ਅਤੇ ਨੌਕਰੀਆਂ ਲਈ ਤਿਆਰੀ ਕਰ ਰਹੇ ਸਨ।
