ਨੈਸ਼ਨਲ ਟਾਈਮਜ਼ ਬਿਊਰੋ :- ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਦਲ ਖਾਲਸਾ ਨੇ ਅੰਮ੍ਰਿਤਸਰ (Punjab) ਬੰਦ ਦਾ ਸੱਦਾ ਦਿੱਤਾ ਹੈ। ਅੰਮ੍ਰਿਤਸਰ ਸ਼ਹਿਰ ਬਾਜ਼ਾਰ ਬੰਦ ਹਨ ਅਤੇ ਚੱਪ-ਚੱਪੇ ’ਤੇ ਤਾਇਨਾਤ ਪੁਲਿਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਦੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ਦੇ ਨਾਲ-ਨਾਲ ਅੰਦਰੂਨੀ ਇਲਾਕਿਆਂ ਵਿੱਚ 24 ਘੰਟੇ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਨਿਰਧਾਰਤ ਨਾਕਿਆਂ ‘ਤੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ਹਿਰ ਦੀ ਸੁਰੱਖਿਆ ਲਈ ਲਗਭਗ 4,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿਚ ਲੈਂਦਾ ਹੈ, ਤਾਂ ਉਸ ਨਾਲ ਉਸੇ ਅਨੁਸਾਰ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਸਾਰੇ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕੇ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਵਿਚ ਦਾਖਲ ਨਾ ਹੋ ਸਕੇ ਅਤੇ ਮਾਹੌਲ ਨੂੰ ਵਿਗਾੜ ਨਾ ਸਕੇ
ਦੱਸ ਦਈਏ ਕਿ ਅੱਜ ਅੰਮ੍ਰਿਤਸਰ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਸਵੇਰੇ 8 ਵਜੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਲੋਕਾਂ ਨੇ ਹੱਥਾਂ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।
