ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤਹਿਤ ਭਰਤੀ ਵਿਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਭਰਤੀ ਕੀਤੇ ਜਾਣਗੇ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਨਿਯਮ, 2025 ਬਣਾਉਣ ਅਤੇ ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਭਰੀਆਂ ਜਾਣਗੀਆਂ 500 ਅਸਾਮੀਆਂ
