ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਅਧੀਨ ਆਉਦੇ ਇਲਾਕਾ ਗੇਟ ਖਜਾਨਾ ਦਾਈ ਵਾਲੀ ਗਲੀ ਵਿੱਚ 10 ਸਾਲਾਂ ਬੱਚੇ ਦੇ ਨਾਲ 60 ਸਾਲ ਦੇ ਗੁਆਂਢੀ ਵੱਲੋਂ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਕਾਰਨ ਪੀੜਤ ਲੜਕੇ ਦੇ ਪਰਿਵਾਰ ਵੱਲੋ ਪੁਲਿਸ ਪ੍ਰਸ਼ਾਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਮੁਲਜ਼ਮ ਉਪਰ ਕਾਨੂੰਨੀ ਸਖ਼ਤ ਕਾਰਵਾਈ ਦੀ ਗੁਹਾਰ ਲਗਾਈ ਗਈ ਹੈ।
ਇਸ ਘਟਨਾ ਕਾਰਨ ਇਲਾਕੇ ਵਿੱਚ ਭਾਰੀ ਰੋਸ ਇਸ ਸਬੰਧੀ ਗੱਲਬਾਤ ਕਰਦਿਆ ਪੀੜਤ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲ ਦਾ ਬੱਚਾ ਜੋ ਕਿ ਪਤੰਗ ਲੁੱਟਣ ਲਈ 60 ਸਾਲਾਂ ਗੁਆਂਢੀ ਤਿਲਕ ਰਾਜ ਦੇ ਘਰ ਗਿਆ ਸੀ ਜੋ ਕਿ ਘਰ ਵਿਚ ਇਕੱਲਾ ਰਹਿੰਦਾ ਸੀ। ਉਸਨੇ ਬੱਚੇ ਨੂੰ ਦਬੋਚ ਕੇ ਉਸ ਨਾਲ ਦੁਸ਼ਕਰਮ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬੱਚਾ ਉਥੋਂ ਬੜੀ ਮੁਸ਼ਕਿਲ ਨਾਲ ਬਚ ਕੇ ਨਿਕਲਿਆ ਅਤੇ ਉਸਨੇ ਘਰ ਆ ਕੇ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਉਸਦੇ ਪਿਤਾ ਅਤੇ ਇਲਾਕਾ ਨਿਵਾਸੀਆ ਵੱਲੋਂ ਥਾਣਾ ਡੀ ਡਵੀਜ਼ਨ ਵਿਚ ਸ਼ਿਕਾਇਤ ਦਰਜ ਕਰਵਾ ਮੁਲਜ਼ਮ ਨੂੰ ਪੁਲਿਸ ਹਵਾਲੇ ਕੀਤਾ ਅਤੇ ਮੁਲਜ਼ਮ ਤਿਲਕ ਰਾਜ ਉਪਰ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਮੌਕੇ ਪੀੜਤ ਦੇ ਪਿਤਾ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਗੁਆਂਢੀ ਜੋ ਕਿ ਇਕੱਲਾ ਰਹਿੰਦਾ ਹੈ ਉਸਦਾ ਬੇਟਾ ਫੌਜੀ ਹੈ ਅਤੇ ਲੜਕੀ ਆਸਟ੍ਰੇਲੀਆ ਰਹਿੰਦੀ ਹੈ ਅਤੇ ਅਕਸਰ ਇਹ ਸਾਡੇ ਬੱਚੇ ਨਾਲ ਅਜਿਹੀ ਹਰਕਤਾਂ ਕਰਦਾ ਰਹਿੰਦਾ ਸੀ ਤੇ ਬੱਚੇ ਨੂੰ ਡਰਾਇਆ ਧਮਕਾਇਆ ਜਾ ਰਿਹਾ ਸੀ ਪਰ ਅੱਜ ਬੱਚੇ ਵੱਲੋਂ ਬੜੀ ਹਿੰਮਤ ਕਰ ਇਸ ਗੱਲ ਦਾ ਖੁਲਾਸਾ ਕੀਤਾ ਜਿਸਦੇ ਚੱਲਦੇ ਤਿਲਕ ਰਾਜ ਨੂੰ ਥਾਣੇ ਲਿਆਂਦਾ ਗਿਆ ਹੈ। ਉਧਰ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਸਬੰਧੀ ਪੀੜੀਤ ਬੱਚੇ ਦੇ ਪਿਤਾ ਵੱਲੋਂ ਸ਼ਿਕਾਇਤ ਦਿਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚਲ ਰਹੀ ਹੈ ਅਤੇ ਜਲਦੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
