60 ਸਾਲਾ ਐਨਆਰਆਈ ਮਹਿਲਾ ਦੀ ਭੇਦ ਭਰੇ ਹਾਲਾਤਾਂ ‘ਚ ਹੋਈ ਮੌਤ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਦੇ ਹੈਬੋਵਾਲ ਸਥਿਤ 60 ਸਾਲ ਦੀ ਐਨਆਰਆਈ ਮਹਿਲਾ ਦੀ ਭੇਦਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ ਹੈ। ਇਸ ਮਾਮਲੇ ਦੇ ਵਿੱਚ ਪੁਲਿਸ ਨੇ ਇੱਕ ਕਿਰਾਏਦਾਰ ਨੂੰ ਹਿਰਾਸਤ ਦੇ ਵਿੱਚ ਵੀ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਵੀ ਕੀਤੀ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਨਰਿੰਦਰ ਕੌਰ ਵਜੋਂ ਹੋਈ ਹੈ ਜੋ ਕਿ ਅਮਰੀਕਾ ਦੀ ਸਿਟੀਜਨ ਹੈ ਲਗਭਗ ਡੇਢ ਸਾਲ ਪਹਿਲਾਂ ਹੀ ਉਹ ਇੱਥੇ ਆਈ ਸੀ। ਜਾਣਕਾਰੀ ਮੁਤਾਬਿਕ ਚਾਰ ਤੋਂ ਪੰਜ ਮਹੀਨੇ ਦਾ ਕਿਰਾਇਆ ਬਕਾਇਆ ਚੱਲ ਰਿਹਾ ਸੀ। ਇਸ ਕਰਕੇ ਪੁਲਿਸ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ।

ਮ੍ਰਿਤਕ ਨਰਿੰਦਰ ਕੌਰ ਹੈਬੋਵਾਲ ਦੇ ਰਘੂਨਾਥ ਪਾਰਕ ਦੇ ਨੇੜੇ ਘਰ ਦੇ ਵਿੱਚ ਰਹਿੰਦੀ ਸੀ ਉਸ ਦੇ ਘਰ ਦੇ ਹੇਠਾਂ ਕਿਰਾਏਦਾਰ ਵੀ ਰਹਿੰਦੇ ਹਨ। ਐਤਵਾਰ ਨੂੰ ਅਚਾਨਕ ਦੇਰ ਸ਼ਾਮ ਨੂੰ ਉਸ ਦੇ ਚੀਕਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਜਿਸ ਤੋਂ ਬਾਅਦ ਜਦੋਂ ਲੋਕ ਮੌਕੇ ‘ਤੇ ਪਹੁੰਚੇ ਤਾਂ ਮਹਿਲਾ ਨੂੰ ਅੱਗ ਲੱਗ ਚੁੱਕੀ ਸੀ। ਜਿਸ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਅਤੇ ਜਿੱਥੇ ਉਸਦੀ ਬੀਤੇ ਦਿਨ ਮੌਤ ਹੋ ਗਈ ਹੈ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਾਕੀ ਖੁਲਾਸੇ ਹੋਣਗੇ ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਡੁੰਘਾਈ ਦੇ ਨਾਲ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *