ਪਿੰਡ ਮੌਲੀ ਵਿੱਚ 62 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਗੁਰਪ੍ਰੀਤ ਸਿੰਘ :- ਪਿੰਡ ਮੌਲੀ ਵਿੱਚ ਇੱਕ 62 ਸਾਲਾ ਵਿਅਕਤੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ (62) ਵਜੋਂ ਹੋਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਪਿੰਡ ਤੋਂ ਬਾਹਰ ਸਥਿਤ ਆਪਣੀ ਹਵੇਲੀ ਵਿੱਚ ਸੁੱਤਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਦੀ ਗਰਦਨ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮ ਦੀ ਪਛਾਣ ਸਬੰਧੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *