ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ‘ਚ ਇੱਕ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੱਚਾ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ ਤਾਂ ਉਸਨੂੰ ਆਪਣੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ, ਜਿਸ ਕਾਰਨ ਉਹ ਛੱਤ ਤੋਂ ਹੇਠਾਂ ਉਤਰ ਗਿਆ। ਉਸਦੀ ਹਾਲਤ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਦੀ ਕਮੀਜ਼ ਦੇ ਬਟਨ ਖੋਲ੍ਹ ਦਿੱਤੇ। ਫਿਰ ਉਹ ਬੇਹੋਸ਼ ਹੋ ਗਿਆ।
ਮੁੰਡੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਮਨਮੀਤ ਸ਼ਰਮਾ ਵਜੋਂ ਹੋਈ ਹੈ। ਉਹ ਫਿਰੋਜ਼ਪੁਰ ਸ਼ਹਿਰ ਦੇ ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ‘ਚ ਦੂਜੀ ਜਮਾਤ ਦਾ ਵਿਦਿਆਰਥੀ ਸੀ। ਉਹ ਸਕੂਲ ਦੀਆਂ ਛੁੱਟੀਆਂ ਕਾਰਨ ਬਾਜੀਦਪੁਰ ਪਿੰਡ ਵਿੱਚ ਆਪਣੀ ਨਾਨੀ ਦੇ ਘਰ ਆਇਆ ਸੀ।
ਇਹ ਘਟਨਾ ਪਿਛਲੇ ਐਤਵਾਰ ਦੀ ਹੈ। ਮਨਮੀਤ ਛੱਤ ‘ਤੇ ਪਤੰਗ ਉਡਾ ਰਿਹਾ ਸੀ ਜਦੋਂ ਉਸਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 8 ਸਾਲ ਦੇ ਮਨਮੀਤ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਮਨਮੀਤ ਸ਼ਰਮਾ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।
