ਜਲੰਧਰ/ਅੰਮ੍ਰਿਤਸਰ- ਰਾਧਾ ਸਵਾਮੀ ਡੇਰਾ ਬਿਆਸ ਦੀ ਸੰਗਤ ਲਈ ਇਕ ਅਹਿਮ ਖ਼ਬਰ ਹੈ। ਦਰਅਸਲ ਕੱਲ੍ਹ ਫਰਵਰੀ ਮਹੀਨੇ ਵਿੱਚ ਹੋਣ ਵਾਲੇ ਭੰਡਾਰੇ ਦਾ ਪਹਿਲਾ ਦਿਨ ਹੈ। ਯਾਨੀ ਕਿ ਐਤਵਾਰ 9 ਫਰਵਰੀ ਤੋਂ ਬਿਆਸ ਵਿਚ ਭੰਡਾਰਾ ਸਵੇਰੇ 10: 00 ਵਜੇ ਸ਼ੁਰੂ ਹੋਵੇਗਾ। ਦੂਜਾ ਭੰਡਾਰਾ 16 ਫਰਵਰੀ ਐਤਵਾਰ ਨੂੰ ਸਵੇਰੇ 10: 00 ਵਜੇ ਆਯੋਜਿਤ ਕੀਤਾ ਜਾਵੇਗਾ, ਜਦਕਿ ਤੀਜਾ ਭੰਡਾਰਾ 23 ਫਰਵਰੀ ਐਤਵਾਰ ਨੂੰ ਸਵੇਰੇ 10:00 ਵਜੇ ਆਯੋਜਿਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵਿੱਚ ਵੀ. ਆਈ. ਪੀ. ਕਲਚਰ ਖ਼ਤਮ ਕੀਤਾ ਜਾ ਚੁੱਕਾ ਹੈ।
ਹੁਣ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਨੇ ਆਪਣੇ ਆਸ਼ਰਮ ਵਿੱਚ ਵੀ. ਆਈ. ਪੀ. ਸੱਭਿਆਚਾਰ ਨੂੰ ਖ਼ਤਮ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਕਦਮ ਦਾ ਉਦੇਸ਼ ਸੰਗਤ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਹੁਣ ਤੋਂ ਸਤਿਸੰਗ ਦੌਰਾਨ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਜਗ੍ਹਾ ‘ਤੇ ਬੈਠਣਗੇ। ਇਹ ਫ਼ੈਸਲਾ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ ਅਤੇ ਸੰਗਤ ਨੇ ਇਸ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ ਹੈ।
