ਚੰਡੀਗੜ੍ਹ : ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖ਼ਦਾਈ ਖ਼ਬਰ ਮਿਲੀ।
ਦੁਖ਼ਦਾਈ ਘਟਨਾ ‘ਚ ਜਾਨ ਗੁਆਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।
ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ ਹੈ।