ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਤੇ ਕੀਤਾ ਹਮਲਾ 

ਨਵੀਂ ਆਬਕਾਰੀ ਨੀਤੀ 2025-26 ਨੂੰ ਪੰਜਾਬ ਕੈਬਨਿਟ ਦੀ ਮਨਜ਼ੂਰੀ, 11020 ਕਰੋੜ ਰੁਪਏ ਦਾ ਰੱਖਿਆ ਟੀਚਾ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਪਹੁੰਚੇ। ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਕਹਿੰਦੇ ਸੀ ਨੌਕਰੀਆਂ ਕਿਥੇ ਮਿਲੀਆਂ, ਉਹ ਅੱਜ ਇਥੇ ਆ ਕੇ ਵੇਖਣ ਲੈਣ। ਉਨ੍ਹਾਂ ਕਿਹਾ ਕਿ ਅਸੀਂ 50,802 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰ ਕੇ ਨੌਕਰੀਆਂ ਦੇ ਰਹੇ ਹਾਂ। ਅਸੀਂ 497 ਨੌਜਵਾਨਾਂ ਨਵ ਨਿਯੁਕਤ ਨੂੰ ਦਿੱਤੇ ਨਿਯੁਕਤੀ ਪੱਤਰ ਵੰਡ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ 5 ਵਿਭਾਗਾਂ ’ਚ ਵੱਖ-ਵੱਖ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਸੁਖਬੀਰ ਬਾਦਲ ’ਤੇ ਨਿਸ਼ਾਨਾ ਵੰਨ੍ਹਿਆ। ਉਨ੍ਹਾਂ ਕਿਹਾ ਕਿ ਸੁਖਬੀਰ- ਜਾਖੜ ਦੇ ਹਾਸੇ ਮਜ਼ਾਕ ਨੂੰ ਬੇਸ਼ਰਮੀ ਦੱਸਦੇ ਹੋਏ ਕਿਹਾ ਕਿ ਲੋਕ ਮਰਨ ਵਰਤ ’ਤੇ ਬੈਠੇ ਹਨ ਇਹ ਮਜ਼ੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਮੈਨੂੰ ਵਿਆਹਾਂ ’ਚ ਵੀ ਬੁਲਾਉਂਦੇ ਨਹੀਂ।

By Gurpreet Singh

Leave a Reply

Your email address will not be published. Required fields are marked *