ਨੈਸ਼ਨਲ ਟਾਈਮਜ਼ ਬਿਊਰੋ :- ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸੰਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ। ਉਹ ਛੇ ਮਹੀਨੇ ਜਾਂ ਇਸ ਅਹੁਦੇ ਉੱਤੇ ਪੱਕੀ ਨਿਯੁਕਤੀ ਹੋਣ ਤੱਕ ਵਾਈਸ ਚਾਂਸਲਰ ਦਾ ਕੰਮ-ਕਾਜ ਸੰਭਾਲਣਗੇ।
ਗੌਰਤਲਬ ਹੈ ਕਿ ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ , ਪਟਿਆਲਾ ਦੇ ਬਾਨੀ ਵਾਈਸ-ਚਾਂਸਲਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਦਾ 38 ਸਾਲ ਦਾ ਅਧਿਆਪਨ ਦਾ ਤਜਰਬਾ ਹੈ। ਉਨ੍ਹਾਂ ਦੀਆਂ ਪ੍ਰਕਾਸ਼ਨਾਵਾਂ ਵਿੱਚ ਪੰਜ ਟੈਕਸਟ ਬੁੱਕ, ਤਿੰਨ ਸੰਪਾਦਿਤ ਪੁਸਤਕਾਂ ਅਤੇ 51 ਖੋਜ-ਪੱਤਰ ਸ਼ਾਮਿਲ ਹਨ।