ਨੈਸ਼ਨਲ ਟਾਈਮਜ਼ ਬਿਊਰੋ :- ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਹੈ। ਜੋ ਫਿਲੌਰ ਹਲਕੇ ਦੇ ਥਾਣਾ ਗੁਰਾਇਆ ਦੇ ਪਿੰਡ ਚੱਕ ਦੇਸਰਾਜ ਦੀ ਦੱਸੀ ਜਾ ਰਹੀ ਹੈ। ਜਿਸ ਵਿੱਚ ਸਾਫ ਤੌਰ ‘ਤੇ ਦੇਖਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਕਿਸ ਤਰੀਕੇ ਨਾਲ ਹਵਾਈ ਫਾਇਰ ਕੱਢ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਹੈ। ਜੋ ਫਿਲੌਰ ਹਲਕੇ ਦੇ ਥਾਣਾ ਗੁਰਾਇਆ ਦੇ ਪਿੰਡ ਚੱਕ ਦੇਸਰਾਜ ਦੀ ਦੱਸੀ ਜਾ ਰਹੀ ਹੈ। ਜਿਸ ਵਿੱਚ ਸਾਫ ਤੌਰ ‘ਤੇ ਦੇਖਿਆ ਜਾ ਰਿਹਾ ਹੈਕਿ ਇੱਕ ਨੌਜਵਾਨ ਕਿਸ ਤਰੀਕੇ ਨਾਲ ਹਵਾਈ ਫਾਇਰ ਕੱਢ ਰਿਹਾ ਹੈ। ਇੱਕ ਤੋਂ ਬਾਅਦ ਇੱਕ ਤਿੰਨ ਫਾਇਰ ਵੀਡੀਓ ਵਿੱਚ ਕੱਢਦੇ ਨੌਜਵਾਨ ਵੱਲੋਂ ਦੇਖੇ ਜਾ ਸਕਦੇ ਹਨ। ਫਾਇਰ ਦੇ ਦੌਰਾਨ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ।
ਮਰਨ ਵਾਲੇ ਦੀ ਪਹਿਚਾਣ 45 ਸਾਲਾ ਪਰਮਜੀਤ ਸਿੰਘ ਵਜੋਂ ਹੋਈ ਹੈ। ਜੋ ਪਿੰਡ ਦੇ ਮੌਜੂਦਾ ਸਰਪੰਚ ਦੇ ਪਤੀ ਦੱਸੇ ਜਾ ਰਹੇ ਹਨ। ਇਹ ਵੀਡੀਓ ਇੱਕ ਵਿਆਹ ਦੀ ਜਾਗੋ ਦੇ ਦੌਰਾਨ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਤੇ ਉਸ ਦੀ ਪਤਨੀ ਦਾ ਕਹਿਣਾ ਹੈ ਕਿ ਉਸਦੇ ਪਤੀ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ।