ਦੋਸਤ ਨੇ ਦੋਸਤੀ ‘ਚ ਗੱਦਾਰੀ, ਦੋਸਤ ਦੀ ਪਤਨੀ ਨਾਲ…

ਦੀਨਾਨਗਰ : ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੀ ਪੁਲਸ ਚੌਕੀ ਬਰਿਆਰ ਦੇ ਪਿੰਡ  ਰਾਮਨਗਰ ਤੋਂ ਦੋਸਤੀ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵਿਦੇਸ਼ ਰਹਿੰਦੇ ਦੋਸਤ ਦੀ ਪਤਨੀ ਨੂੰ ਉਸ ਦਾ ਹੀ ਦੋਸਤ ਵਰਗਲਾ ਕੇ ਲੈ ਗਿਆ ਅਤੇ ਜਦੋਂ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤਾਂ ਮੁਲਜ਼ਮ ਨੇ ਹੋਰ ਨੌਜਵਾਨਾਂ ਦੀ ਮਦਦ ਨਾਲ ਦੋਸਤ  ਦੇ ਘਰ ‘ਤੇ ਹਮਲਾ ਕਰ ਦਿੱਤਾ ਅਤੇ ਘਰ ਦੀ ਭੰਨ-ਤੋੜ ਕੀਤੀ। ਜਾਣਕਾਰੀ ਦਿੰਦੇ ਹੋਏ ਵਿਦੇਸ਼ ‘ਚ ਰਹਿੰਦੇ ਨੌਜਵਾਨ ਦੀ ਭਰਜਾਈ ਅਤੇ ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੁਝ ਸਾਲਾਂ ਤੋਂ ਵਿਦੇਸ਼ ‘ਚ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਨੂੰਹ ਆਪਣੇ ਦੋ ਬੱਚਿਆਂ ਸਮੇਤ ਉਨ੍ਹਾਂ ਦੇ ਘਰ ਰਹਿੰਦੀ ਸੀ ਜਦ ਦੋ ਦਿਨ ਪਹਿਲਾਂ ਉਨ੍ਹਾਂ ਦੀ ਨੂੰਹ ਘਰੋਂ ਦੁੱਧ ਲੈਣ  ਗਈ ਤਾਂ ਉਹ ਉਨ੍ਹਾਂ ਦੀ ਨੂੰਹ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਗੁੱਸੇ ‘ਚ ਆ ਕੇ ਉਨ੍ਹਾਂ ਦੇ ਘਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਇਸ ਬਾਰੇ ਕਿਸੇ ਨੂੰ ਦੱਸਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।

ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਰਾਮਨਗਰ ਦੀ ਮਹਿਲਾ ਸਰਪੰਚ ਦਲਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਹੀ ਇਕ ਲੜਕੇ ਜੋ ਕਿ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਤਿੰਨ ਬੱਚੇ ਹਨ, ਨੇ ਪਿੰਡ ਦੀ ਹੀ ਇਕ ਵਿਆਹੁਤਾ ਔਰਤ ਨੂੰ ਵਰਗਲਾ ਲਿਆ ਹੈ, ਜਿਸ ਦੇ ਦੋ ਬੱਚੇ ਹਨ, ਜਿਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ ਅਤੇ ਦੋਵੇਂ ਆਪਸੀ ਦੋਸਤ ਹਨ। ਇਸ ਦੌਰਾਨ ਜਦੋਂ ਪਰਿਵਾਰ ਨੇ ਪੁਲਸ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਕੇ ਭੰਨਤੋੜ ਕੀਤੀ। ਇਸ ਸਬੰਧੀ ਪੰਚਾਇਤ ਵੱਲੋਂ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਉਧਰ ਇਸ ਸਬੰਧੀ ਜਦੋਂ ਚੌਂਕੀ ਇੰਚਾਰਜ ਬਰਿਆਰ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ ਅਜੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

By nishuthapar1

Leave a Reply

Your email address will not be published. Required fields are marked *