ਹੁਣ 25ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜੱਥਾ- ਸਰਵਣ ਸਿੰਘ ਪੰਧੇਰ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਸਰਵਨ ਸਿੰਘ ਪੰਧੇਰ ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜੱਥਾ ਹੁਣ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਪਹਿਲਾਂ ਇਹ ਜੱਥਾ 25 ਫ਼ਰਵਰੀ ਨੂੰ ਰਵਾਨਾ ਹੋਣਾ ਸੀ। ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ‘ਤੇ ਚਰਚਾ ਹੋਣੀ ਚਾਹੀਦੀ ਹੈ।

ਵਿਧਾਨ ਸਭਾ ਵਿਚ ਪੰਜਾਬ ਸਰਕਾਰ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਜਲਾਸ ਲੰਬਾ ਹੋਣਾ ਚਾਹੀਦਾ ਹੈ ਤੇ ਸਾਕਾਰਤਮਕ ਬਹਿਸ ਹੋਣੀ ਚਾਹੀਦੀ ਹੈ। ਵਿਦੇਸ਼ਾਂ ਤੋਂ ਕੱਢੇ ਗਏ ਨੌਜਵਾਨਾਂ ਬਾਰੇ ਬੋਲਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਵੀ ਏਜੰਟ ਇਸ ਲਈ ਜ਼ਿੰਮੇਵਾਰ ਹਨ ਪੰਜਾਬ ਸਰਕਾਰ ਉਨ੍ਹਾਂ ਵਿਰੁਧ ਕਾਰਵਾਈ ਕਰੇ ਤੇ ਇਸ ਗ਼ੈਰ ਕਾਨੂੰਨੀ ਮਨੁੱਖੀ ਤਸਕਰੀ ਖ਼ਿਲਾਫ਼ ਸਖ਼ਤ ਕਾਨੂੰਨ ਲਿਆਂਦਾ ਜਾਵੇ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਫ਼ਿਲਹਾਲ ਸਾਡਾ ਧਿਆਨ ਕੇਂਦਰ ਵੱਲ ਹੈ। ਜੇਕਰ ਕਿਸੇ ਜ਼ਿਲ੍ਹੇ ਵਿੱਚ ਜਬਰੀ ਜ਼ਮੀਨ ਐਕੁਆਇਰ ਕੀਤੀ ਗਈ ਤਾਂ ਅਸੀਂ ਪੰਜਾਬ ਸਰਕਾਰ ਨੂੰ ਮੁਸੀਬਤ ਵਿੱਚ ਪਾਵਾਂਗੇ।

By Gurpreet Singh

Leave a Reply

Your email address will not be published. Required fields are marked *