ਪੰਜਾਬ ਵਿਧਾਨਸਭਾ ਸੈਸ਼ਨ ਦਾ ਅੱਜ ਆਖਰੀ ਦਿਨ, ਕਿਹੜੇ ਮੁੱਦਿਆਂ ਤੇ ਹੋ ਸਕਦੀ ਚਰਚਾ, ਵਿਰੋਧੀਆਂ ਵਲੋਂ ਹੰਗਾਮੇ ਦੀ ਸੰਭਾਵਨਾ!

ਨੈਸ਼ਨਲ ਟਾਈਮਜ਼ ਬਿਊਰੋ :- ਅੱਜ (ਮੰਗਲਵਾਰ) ਪੰਜਾਬ ਚ 2-ਦਿਨਾਂ ਵਿਧਾਨ ਸਭਾ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੈ। ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਸੈਸ਼ਨ ਦਾ ਆਖ਼ਰੀ ਦਿਨ 25 ਫ਼ਰਵਰੀ 2025 ਨੂੰ ਚੰਡੀਗੜ੍ਹ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ‘ਚ ਸਰਕਾਰ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਇਸ ਸੈਸ਼ਨ ਵਿੱਚ ਮੁੱਖ ਤੌਰ ’ਤੇ ਕੌਮੀ ਖੇਤੀ ਮੰਡੀਕਰਨ ਨੀਤੀ ’ਤੇ ਬਹਿਸ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਮੱਤਭੇਦ ਡੂੰਘੇ ਹੁੰਦੇ ਜਾ ਰਹੇ ਹਨ। ਉੱਥੇ ਹੀ, ਵਿਰੋਧੀਆਂ ਵਲੋਂ ਹੰਗਾਮੇ ਦੇ ਵੀ ਆਸਾਰ ਹਨ, ਜੋ ਸਰਕਾਰ ਨੂੰ ਕਈ ਮੁੱਦਿਆਂ ਉੱਤੇ ਘੇਰਨ ਲਈ ਤਿਆਰ ਹੈ।

ਇਨ੍ਹਾਂ ਮੁੱਦਿਆਂ ਉੱਤੇ ਹੋ ਸਕਦੀ ਹੈ ਚਰਚਾ

ਕੇਂਦਰ ਦੀ ਨਵੀਂ ਖੇਤੀ ਨੀਤੀ ਉੱਤੇ ਵਿਰੋਧ ਦੀ ਰਣਨੀਤੀ

ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਚਰਚਾ

ਆਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ‘ਤੇ ਚਰਚਾ

ਰਾਜ ਦੀ ਆਰਥਿਕ ਸਥਿਤੀ ਅਤੇ ਵਿੱਤੀ ਰਿਪੋਰਟਾਂ

ਪੰਚਾਇਤੀ ਰਾਜ ਸੰਸਥਾਵਾਂ ਅਤੇ ਪੇਂਡੂ ਵਿਕਾਸ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ

ਸਰਕਾਰੀ ਕੰਮਾਂ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਜਾਵੇਗੀ

By Gurpreet Singh

Leave a Reply

Your email address will not be published. Required fields are marked *