ਨੈਸ਼ਨਲ ਟਾਈਮਜ਼ ਬਿਊਰੋ:- ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਹੁਸ਼ਿਆਰਪੁਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਸਥਿਤੀ ਦੇਖਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੇ ਨਾਲ ਆਉਣ ਲਈ ਕਿਹਾ। ਵਿਧਾਇਕ ਨੇ ਕਿਹਾ, “ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਮੇਰੇ ਨਾਲ ਹੁਸ਼ਿਆਰਪੁਰ ਜਾਣ ਲਈ ਸਹਿਮਤ ਹੋਏ ਸਨ। ਹਾਲਾਂਕਿ ਮੁੱਖ ਮੰਤਰੀ ਸਾਹਿਬ ਨੇ ਹਾਲ ਹੀ ਵਿੱਚ ਹੁਸ਼ਿਆਰਪੁਰ ਫੋਰੈਸਟ ਗੈਸਟ ਹਾਊਸ ਦਾ ਦੌਰਾ ਕਰਨ ਲਈ ਸਮਾਂ ਕੱਢਿਆ ਸੀ, ਪਰ ਉਹ ਗੈਰ-ਕਾਨੂੰਨੀ ਮਾਈਨਿੰਗ ਦੇਖਣ ਨਹੀਂ ਗਏ।”
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਤੰਜ ਕੱਸਦੇ ਇਹ ਵੀ ਕਿਹਾ ਕਿ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਵਿਧਾਨਕ ਕੰਮ ਪ੍ਰਤੀ ਉਨ੍ਹਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ ਤੇ ਨਾਲ ਹੀ ਕਿਹਾ ਕਿ ਮਾਨ ਸਾਬ ਪੰਜਾਬ ਦੇ ਭਖਦੇ ਮੁੱਦਿਆਂ ਦਾ ਜਵਾਬ ਦੇਣ ਤੋਂ ਬੱਚ ਰਹੇ ਹਨ।
ਹੋਰ 2 ਮੁੱਦੇ ਜੋ ਪਰਗਟ ਸਿੰਘ ਵੱਲੋਂ ਚੁੱਕੇ ਗਏ ਸਨ, ਸਭ ਤੋਂ ਪਹਿਲਾਂ, ਰਾਵੀ ਬਿਆਸ ਟ੍ਰਿਬਿਊਨਲ ਦਾ ਗਠਨ ਕੀਤਾ ਗਿਆ ਹੈ। ਪਰ ਇਹ ਬਿਲਕੁਲ ਗਲਤ ਹੈ। ਇੱਥੇ ਰਿਪੇਰੀਅਨ ਕਾਨੂੰਨ ਲਾਗੂ ਹੁੰਦੇ ਹਨ। ਇਸ ਬਾਰੇ ਰਾਏ ਲਈ ਜਾਣੀ ਚਾਹੀਦੀ ਹੈ, ਨਹੀਂ ਤਾਂ ਅਸੀਂ ਇਸ ਮਾਮਲੇ ਵਿੱਚ ਅਦਾਲਤ ਵਿੱਚ ਕਮਜ਼ੋਰ ਹੋ ਜਾਵਾਂਗੇ। ਦੂਜਾ, ਰਾਸ਼ਟਰੀ ਸਿੱਖਿਆ ਨੀਤੀ ਨੂੰ ਛੇ ਰਾਜਾਂ ਦੁਆਰਾ ਰੱਦ ਕਰ ਦਿੱਤਾ ਗਿਆ ਹੈ, ਸਾਨੂੰ ਇਸਨੂੰ ਇੱਥੇ ਵੀ ਰੱਦ ਕਰ ਦੇਣਾ ਚਾਹੀਦਾ ਹੈ।