ਕਿਸਾਨਾਂ ਨੂੰ ਹਰਿਆਣਾ ਸਰਕਾਰ ਦੀ “ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ” ਤੋਂ ਮਿਲੇਗਾ ਸੁਰੱਖਿਆ ਕਵਰ

ਹਰਿਆਣਾ ਸਰਕਾਰ ਨੇ ਉਦਯੋਗ ਅਤੇ ਵਣਜ ਵਿਭਾਗ ਦੀਆਂ 42 ਸੇਵਾਵਾਂ ਲਈ ਸਮਾਂ ਸੀਮਾ ਨਿਰਧਾਰਤ ਕੀਤੀ

ਚੰਡੀਗੜ੍ਹ, 27 ਫਰਵਰੀ: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਮੌਸਮ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਰਾਜ ਸਰਕਾਰ ਦੀ “ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ” ਕਿਸਾਨਾਂ ਦੀਆਂ ਬਾਗਬਾਨੀ ਫਸਲਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਇੱਕ ਹੱਲ ਬਣ ਰਹੀ ਹੈ।

ਸ੍ਰੀ ਰਾਣਾ ਨੇ ਰਾਜ ਦੇ ਕਿਸਾਨਾਂ ਨੂੰ “ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ” ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਬਾਗਬਾਨੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ “ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ” ਸ਼ੁਰੂ ਕੀਤੀ ਗਈ ਹੈ; ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਵਾਇਤੀ ਅਨਾਜ ਫਸਲਾਂ ਦੀ ਬਜਾਏ ਵਧੇਰੇ ਆਮਦਨ ਦੇਣ ਵਾਲੀਆਂ ਉੱਚ-ਜੋਖਮ ਵਾਲੀਆਂ ਬਾਗਬਾਨੀ ਫਸਲਾਂ ਲੈਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ “ਮੇਰੀ ਫਸਲ ਮੇਰਾ ਬਿਓਰਾ” ਪੋਰਟਲ https://fasal.haryana.gov.in ‘ਤੇ ਰਜਿਸਟਰਡ ਸਾਰੇ ਕਿਸਾਨ ਇਸ ਯੋਜਨਾ ਲਈ ਨਾਮਾਂਕਣ ਕਰਨ ਦੇ ਯੋਗ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਰਾਜ ਦੇ ਕਿਸਾਨ ਬੀਮੇ ਲਈ ਨਿਰਧਾਰਤ ਯੋਗਦਾਨ ਰਕਮ ਦਾ ਭੁਗਤਾਨ ਕਰਕੇ ਸਵੈ-ਇੱਛਾ ਨਾਲ ਉਕਤ ਯੋਜਨਾ ਲਈ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਅਤੇ ਮਸਾਲਿਆਂ ਦੀਆਂ ਫਸਲਾਂ ਦਾ ਪ੍ਰਤੀ ਏਕੜ 30 ਹਜ਼ਾਰ ਰੁਪਏ ਅਤੇ ਫਲਾਂ ਦੀ ਕਾਸ਼ਤ ਦਾ ਪ੍ਰਤੀ ਏਕੜ 40 ਹਜ਼ਾਰ ਰੁਪਏ ਦਾ ਬੀਮਾ ਕੀਤਾ ਜਾਂਦਾ ਹੈ। ਇਸ ਵਿੱਚ, ਕਿਸਾਨ ਨੂੰ ਸਬਜ਼ੀਆਂ ਅਤੇ ਮਸਾਲਿਆਂ ਦੀ ਕਾਸ਼ਤ ਲਈ ਪ੍ਰਤੀ ਏਕੜ 750 ਰੁਪਏ ਅਤੇ ਫਲਾਂ ਦੀ ਕਾਸ਼ਤ ਲਈ ਪ੍ਰਤੀ ਏਕੜ 1000 ਰੁਪਏ ਦੀ ਬੀਮਾ ਰਕਮ ਅਦਾ ਕਰਨੀ ਪੈਂਦੀ ਹੈ।

ਬੁਲਾਰੇ ਅਨੁਸਾਰ, “ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ” ਬਾਰੇ ਵਧੇਰੇ ਜਾਣਕਾਰੀ ਲਈ, ਸਬੰਧਤ ਜ਼ਿਲ੍ਹਾ ਬਾਗਬਾਨੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ-ਫ੍ਰੀ ਨੰਬਰ 1800-180-2021 ‘ਤੇ ਕਾਲ ਕੀਤੀ ਜਾ ਸਕਦੀ ਹੈ।

By Balwinder Singh

Leave a Reply

Your email address will not be published. Required fields are marked *