ਪੰਜਾਬ – ਘੱਗਰ ਪੁਲ ਨੇੜੇ ਪੁਲਿਸ ਦੀ ਗੈਂਗਸਟਰਾਂ ਨਾਲ ਮੁਠਭੇੜ, 2 ਗ੍ਰਿਫ਼ਤਾਰ! ਦੇਖੋ ਵੀਡਿਉ

ਨੈਸ਼ਨਲ ਟਾਈਮਜ਼ ਬਿਊਰੋ :- ਐੱਸਏਐੱਸ ਨਗਰ ਪੁਲਿਸ ਨੇ AGTF (ਐਂਟੀ ਗੈਂਗਸਟਰ ਟਾਸਕ ਫੋਰਸ) ਦੀ ਮਦਦ ਨਾਲ ਇੱਕ ਵੱਡੀ ਕਾਰਵਾਈ ਦੌਰਾਨ ਮਲਕੀਅਤ ਉਰਫ ਮੈਕਸੀ ਅਤੇ ਸੰਦੀਪ ਨੂੰ ਗ੍ਰਿਫ਼ਤਾਰ ਕੀਤਾ। ਦੋਵੇਂ ਕ੍ਰਿਮਿਨਲ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੇ ਗੈਂਗ ਨਾਲ ਜੁੜੇ ਹੋਏ ਹਨ।

ਘੱਗਰ ਪੁਲ, ਜ਼ੀਰਕਪੁਰ-ਅੰਬਾਲਾ ਹਾਈਵੇਅ ਨੇੜੇ ਪੁਲਿਸ ਨੇ ਦੋਸ਼ੀਆਂ ਨੂੰ ਘੇਰ ਲਿਆ। ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਮੈਕਸੀ ਨੇ ਪੁਲਿਸ ‘ਤੇ ਗੋਲੀ ਚਲਾਈ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮੈਕਸੀ ਦੀ ਖੱਬੀ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ।

ਕੌਣ ਹਨ ਇਹ ਦੋਸ਼ੀ?

ਮਲਕੀਅਤ ਉਰਫ ਮੈਕਸੀ – ਪਿੰਡ ਰੋੜਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ, ਫਿਰੌਤੀ, ਗੈਂਗਵਾਰ ਅਤੇ ਹੋਰ ਕਈ ਗੰਭੀਰ ਮਾਮਲਿਆਂ ਵਿੱਚ ਸ਼ਾਮਲ

ਸੰਦੀਪ – ਜਿਸ ਤੇ ਲੁਟ, ਫਿਰੌਤੀ ਅਤੇ ਹਤਿਆ ਦੀਆਂ ਯੋਜਨਾਵਾਂ ਬਣਾਉਣ ਦੇ ਦੋਸ਼ ਹਨ

ਇਹ ਗੈਂਗ ਹਾਲ ਹੀ ਵਿੱਚ ਮੋਹਾਲੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਕੋਸ਼ਿਸ਼ ਕਰ ਰਿਹਾ ਸੀ, ਸੂਤਰਾਂ ਮੁਤਾਬਕ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੀ ਅਗਵਾਈ ਹੇਠ, ਇਹ ਗੈਂਗ ਲੁਟ, ਧਮਕੀਆਂ ਅਤੇ ਕਤਲ ਦੀ ਯੋਜਨਾ ਬਣਾਉਂਦੇ ਰਹੇ ਹਨ।

ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਾਰਾ ਕੰਮ ਸੰਭਾਲਿਆ ਤੇ ਹੁਣ ਗੈਂਗ ਦੇ ਹੋਰ ਮੰਬਰਾਂ ਦੀ ਭਾਲ ਜਾਰੀ ਹੈ।

ਘਟਨਾ ਤੋਂ ਬਾਅਦ ਮੌਕੇ ‘ਤੇ ਐਸ.ਐਸ.ਪੀ. ਮੋਹਾਲੀ ਦੀਪਕ ਪਰੀਕ ਪਹੁੰਚੇ, ਜਿਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਸਨ, ਜੋ ਪਿਛਲੇ ਦਿਨੀਂ ਜ਼ਿਲ੍ਹਾ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਫਿਰੌਤੀ ਮੰਗ ਰਹੇ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਇੱਕ ਦੇਸੀ ਕੱਟਾ 32 ਬੋਰ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਫ਼ਿਲਹਾਲ ਅੱਗੇ ਦੀ ਪੁੱਛਗਿੱਛ ਜਾਰੀ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ਼ ਡੇਰਾਬਸੀ ਥਾਣੇ ਵਿੱਚ ਹੋਰ ਇੱਕ ਕੇਸ ਦਰਜ ਕੀਤਾ ਹੈ।

By Gurpreet Singh

Leave a Reply

Your email address will not be published. Required fields are marked *