ਬਰਨਾਲਾ -ਪੰਜਾਬ ਵਿਚ ਕਰਜ਼ੇ ਦੀ ਮਾਰ ਹੇਠ ਆ ਕੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੋਲਾ ਦੀ ਤਖਤੂ ਕਲਾਸ ਪੱਤੀ ਤੋਂ ਸਾਹਮਣੇ ਆਇਆ ਹੈ, ਜਿੱਥੇ 26 ਸਾਲਾ ਨੌਜਵਾਨ ਕਿਸਾਨ ਰੁਪਿੰਦਰ ਸਿੰਘ ਨੇ ਕਰਜ਼ੇ ਤੋਂ ਦੁਖ਼ੀ ਹੋ ਕੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਮ੍ਰਿਤਕ ਦੇ ਚਾਚਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ’ਤੇ 15 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਮ੍ਰਿਤਕ ਰੁਪਿੰਦਰ ਸਿੰਘ ਦੇ ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਥਾਣਾ ਰੂੜੇਕੇ ਕਲਾਂ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।