ਮਾਲ ਅਫ਼ਸਰਾਂ ਦੀ ਹੜਤਾਲ: ਬਠਿੰਡਾ ‘ਚ ਕਾਨੂੰਨਗੋ ਹੁਣ ਕਰੇਗਾ ਜ਼ਮੀਨ ਦੀ ਰਜਿਸਟਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫੈਸਲਾ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇੱਕ ਕਾਨੂੰਨਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *