ਜਲੰਧਰ- ਪੰਜਾਬ ‘ਚ ਦਿਨੋ-ਦਿਨ ਤਾਪਮਾਨ ‘ਚ ਵਾਧਾ ਨਜ਼ਰ ਆ ਰਿਹਾ ਹੈ, ਨਾਲ ਹੀ ਹਰ ਕਿਸੇ ਨੂੰ ਗਰਮੀਆਂ ਦੀ ਸ਼ੁਰੂਆਤ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਤਾਪਮਾਨ ਵਧੇਗਾ।
ਆਉਣ ਵਾਲੇ ਸੱਤ ਦਿਨਾਂ ਯਾਨੀ ਅਗਲੇ ਹਫ਼ਤੇ ਤੱਕ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ। ਦਰਅਸਲ ਪੱਛਮੀ ਗੜਬੜੀ ਦਾ ਅਸਰ ਹੁਣ ਘੱਟ ਹੋ ਰਿਹਾ ਹੈ, ਜਿਸ ਨਾਲ ਪਹਾੜਾਂ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ।