ਡੇਰਾਬੱਸੀ (ਗੁਰਪ੍ਰੀਤ ਸਿੰਘ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ ਦੀ ਇੱਕ ਮਹੱਤਵਪੂਰਨ ਮੀਟਿੰਗ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਟੋਲ ਪਲਾਜ਼ਾ ਦੱਪਰ ਵਿਖੇ ਹੋਈ। ਮੀਟਿੰਗ ਵਿੱਚ 5 ਮਾਰਚ ਨੂੰ ਚੰਡੀਗੜ੍ਹ ਕੂਚ ਦੌਰਾਨ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਤੇ ਨਿੰਦਾ ਪ੍ਰਗਟ ਕੀਤੀ ਗਈ।
ਮੀਟਿੰਗ ਤੋਂ ਬਾਅਦ ਮਨਪ੍ਰੀਤ ਸਿੰਘ ਅਮਲਾਲਾ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਉਹਨਾਂ ਨੇ ਦੱਸਿਆ ਕਿ 5 ਮਾਰਚ ਨੂੰ ਚੰਡੀਗੜ੍ਹ ਕੂਚ ਦੇ ਪ੍ਰੋਗਰਾਮ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਨਾਲ ਚੰਡੀਗੜ੍ਹ ਜਾਣ ਤੋਂ ਰੋਕਿਆ ਗਿਆ।
ਅਮਲਾਲਾ ਨੇ ਦੱਸਿਆ ਕਿ ਐਸ ਕੇ ਐਮ ਦੀ ਇੱਕ ਵਿਸ਼ੇਸ਼ ਮੀਟਿੰਗ 6 ਮਾਰਚ ਨੂੰ ਦੁਪਹਿਰ 3 ਵਜੇ ਲੁਧਿਆਣਾ ਵਿਖੇ ਕੀਤੀ ਗਈ ਮੀਟਿੰਗ ਵਿੱਚ ਐਸ.ਕੇ.ਐਮ ਵੱਲੋਂ ਲਏ ਗਏ ਫੈਸਲੇ ਅਨੁਸਾਰ 10 ਮਾਰਚ ਨੂੰ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਮੂਹਰੇ ਵਿਸ਼ੇਸ਼ ਧਰਨਾ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਦਿੱਤਾ ਜਾਵੇਗਾ। ਐਸ.ਕੇ.ਐਮ ਤੇ ਇਸ ਫੈਸਲੇ ਦੀ ਰੌਸ਼ਨੀ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਵੱਲੋਂ ਵੀ ਵਿਸ਼ਾਲ ਧਰਨਾ 10 ਮਾਰਚ ਨੂੰ ਐਮ ਐਲ ਏ ਡੇਰਾ ਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਦੇ ਦਫਤਰ ਮੂਹਰੇ, ਨੇੜੇ ਟਰੱਕ ਯੂਨੀਅਨ ਡੇਰਾ ਬੱਸੀ ਵਿਖੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਵਿਧਾਇਕ ਨੂੰ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਦਿਆਂ ਨੂੰ ਯਾਦ ਕਰਵਾਉਣਗੇ।
ਸਰਦਾਰ ਮਨਪ੍ਰੀਤ ਸਿੰਘ ਅਮਲਾਲਾ ਨੇ ਦੱਸਿਆ ਕਿ ਐਸ.ਕੇ.ਐਮ ਲੀਡਰਾਂ ਵੱਲੋਂ 15 ਮਾਰਚ ਨੂੰ ਸਵੇਰੇ 11.30 ਵਜੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਮੁੱਖ ਮੰਤਰੀ ਨੂੰ ਸਿੱਧੀ ਡਿਬੇਟ ਕਰਨ ਲਈ ਸੱਦਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜੇਕਰ ਉਨਾਂ ਨੂੰ ਕਿਸੇ ਹੋਰ ਥਾਂ ਤੇ ਡਿਬੇਟ ਵਾਸਤੇ ਬੁਲਾਉਂਦੇ ਹਨ ਤਾਂ ਉਹ ਉਸ ਥਾਂ ਤੇ ਵੀ ਜਾਣ ਨੂੰ ਤਿਆਰ ਹਨ। ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਅਮਲਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਉਹਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਦੀਆਂ ਮੰਗਾਂ ਦੱਸ ਕੇ ਆਪਣਾ ਪੱਲਾ ਝਾੜ ਰਹੇ ਹਨ। ਬਾਸਮਤੀ ਮੱਕੀ, ਆਲੂ, ਗੋਭੀ, ਮੂੰਗੀ, ਨੂੰ ਐਮ.ਐਸ.ਪੀ ਉੱਤੇ ਖਰੀਦਣਾ ਪੰਜਾਬ ਸਰਕਾਰ ਦੇ ਨਾਲ ਹੀ ਸੰਬੰਧਿਤ ਹੈ।
ਉਹਨਾਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਉੱਤੇ 15 ਮਾਰਚ ਤੱਕ ਕੋਈ ਹੱਲ ਨਾ ਹੋਇਆ ਤਾਂ ਉਹ ਨਵੇਂ ਸਿਰੇ ਤੋਂ ਸੰਘਰਸ਼ ਦੀ ਰੂਪ ਰੇਖਾ ਐਸ.ਕੇ.ਐਮ ਦੀ ਮੀਟਿੰਗ ਤੋਂ ਬਾਅਦ ਤਿਆਰ ਕਰਨਗੇ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਅੱਜ ਦੀ ਇਸ ਮੀਟਿੰਗ ਵਿੱਚ ਮਨਪ੍ਰੀਤ ਸਿੰਘ ਅਮਲਾਲਾ ਤੋਂ ਇਲਾਵਾ ਕਰਮ ਸਿੰਘ ਬਰੌਲੀ ਬਲਾਕ ਪ੍ਰਧਾਨ ਡੇਰਾਬੱਸੀ, ਕੁਲਦੀਪ ਸਿੰਘ ਸਰਸੀਣੀ, ਬਲਜੀਤ ਸਿੰਘ ਭਾਊ. ਜਗਤਾਰ ਸਿੰਘ ਝਰਮੜੀ, ਰਣਜੀਤ ਸਿੰਘ ਭਗਵਾਨਪੁਰ, ਹਰੀ ਸਿੰਘ ਬਹੋੜਾ, ਹਰੀ ਸਿੰਘ ਚਡਿਆਲਾ, ਗੁਰਪ੍ਰੀਤ ਸਿੰਘ ਜਸਤਨਾ, ਸਾਹਿਬ ਸਿੰਘ ਧਰਮਪਾਲ ਘੋਲੂ ਮਾਜਰਾ, ਮਾਸਟਰ ਗੁਰਚਰਨ ਸਿੰਘ, ਤੋਗਾਪੁਰ ਨਾਨੂੰ ਸਿੰਘ, ਜਨੇਤਪੁਰ ਕੇਹਰ ਸਿੰਘ ਚਡਿਆਲਾ, ਗੁਰਪਾਲ ਸਿੰਘ ਦੱਪਰ, ਪਰਮਜੀਤ ਸਿੰਘ ਦੱਪਰ, ਬਖਸੀਸ ਸਿੰਘ, ਭੱਟੀ ਨਿੱਕਾ ਸਿੰਘ ਝਰਮੜੀ, ਹਰਮੇਸ਼ ਸਿੰਘ ਅਮਲਾਲਾ, ਮੋਹਰ ਸਿੰਘ ਕਸੌਲੀ, ਦਰਸਨ ਸਿੰਘ ਫਤਿਹਪੁਰ, ਰਗਵੀਰ ਸਿੰਘ ਦੱਪਰ, ਛੱਜਾ ਸਿੰਘ ਦੱਪਰ, ਭਾਗ ਸਿੰਘ ਖੇੜੀ ਜੱਟਾਂ, ਜਗਤਾਰ ਸਿੰਘ ਜਵਾਹਰਪੁਰ, ਹਰੀ ਰਾਮ ਦੱਪਰ, ਹਰਬੰਸ ਸਿੰਘ ਧਨੌਨੀ, ਜੋਗਿੰਦਰ ਸਿੰਘ ਸੰਗੌਥਾ, ਅਵਤਾਰ ਸਿੰਘ, ਨਿਰਮਲ ਸਿੰਘ ਨਾਭਾ, ਸਾਹਿਬ ਭਾਗ ਸਿੰਘ, ਅਵਤਾਰ ਸਿੰਘ, ਜਿੰਦਰ ਸਿੰਘ, ਚਰਨਜੀਤ ਸਿੰਘ ਤਸਿੰਬਲੀ, ਸੁਰਜਣ ਸਿੰਘ, ਹਰਪਾਲ ਸਿੰਘ ਚੌਂਦਹੇੜੀ, ਸਮੇਤ ਕਿਸਾਨ ਹਾਜਰ ਸਨ।
