ਨੈਸ਼ਨਲ ਟਾਈਮਜ਼ ਬਿਊਰੋ :- ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਨਿਹੰਗ ਜਥੇਬੰਦੀਆਂ ਤੋਂ ਬਾਅਦ ਹੁਣ ਸਾਬਕਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਤਾਜ਼ਪੋਸ਼ੀ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੇ ਕਰਦੇ ਹੋਏ ਲਿਖਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜ਼ਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜ਼ਰ ਨਾ ਮੈਂਬਰ ਹਾਜ਼ਰ ਨਾ ਦੂਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜ਼ਰ ਤੇ ਹੋ ਗਈ ਦਸਤਾਰਬੰਦੀ।