ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੀ ਸਿਫ਼ਾਰਸ਼!

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੰਬੀ ਗ਼ੈਰ-ਹਾਜ਼ਰੀ ਨੂੰ ਲੈ ਕੇ ਸੰਸਦੀ ਕਮੇਟੀ ਨੇ 54 ਦਿਨ ਦੀ ਛੁੱਟੀ ਦੀ ਸਿਫ਼ਾਰਸ਼ ਕਰ ਦਿੱਤੀ ਹੈ। ਇਹ ਮਾਮਲਾ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਰਿਪੋਰਟ ਦੇ ਤੌਰ ‘ਤੇ ਪੇਸ਼ ਕੀਤਾ ਜਾਵੇਗਾ।ਅੰਮ੍ਰਿਤਪਾਲ ਸਿੰਘ 2023 ਤੋਂ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਜੇਲ੍ਹ ਵਿਚ ਹੋਣ ਕਰਕੇ, ਉਹ ਕਿਸੇ ਵੀ ਲੋਕ ਸਭਾ ਸੈਸ਼ਨ ‘ਚ ਹਿੱਸਾ ਨਹੀਂ ਲੈ ਸਕੇ, ਜਿਸ ਕਰਕੇ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਗ਼ੈਰ-ਹਾਜ਼ਰੀ ਦੀ ਛੁੱਟੀ ਲਈ ਦੋ ਵਾਰ ਬੇਨਤੀ ਕੀਤੀ ਸੀ।

ਭਾਜਪਾ ਆਗੂ ਬਿਪਲਬ ਦੇਬ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਆਪਣੀ ਸੰਸਦੀ ਰਿਪੋਰਟ ‘ਚ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ 2024 ‘ਚ 54 ਦਿਨਾਂ ਲਈ ਛੁੱਟੀ ਦੀ ਮੰਗ ਕੀਤੀ ਸੀ। ਹੁਣ ਕੇਂਦਰ ਸਰਕਾਰ ਵੱਲੋਂ ਇਹ ਰਿਪੋਰਟ ਹਾਈ ਕੋਰਟ ਵਿਚ ਪੇਸ਼ ਕੀਤੀ ਜਾਵੇਗੀ।ਚੋਣਾਂ ਜੇਤੂ ਹੋਣ ਬਾਵਜੂਦ, ਅੰਮ੍ਰਿਤਪਾਲ ਸੰਸਦ ਵਿਚ ਨਹੀਂ ਜਾ ਸਕੇ, ਅਤੇ ਹੁਣ ਉਨ੍ਹਾਂ ਦੀ ਗੈਰ-ਹਾਜ਼ਰੀ ‘ਤੇ ਅਗਲਾ ਫੈਸਲਾ ਹਾਈ ਕੋਰਟ ‘ਚ ਹੋਵੇਗਾ।

By Gurpreet Singh

Leave a Reply

Your email address will not be published. Required fields are marked *