ਮੋਹਾਲੀ ਵਿਖੇ 13 ਮਾਰਚ ਨੂੰ ਪਲੇਸਮੈਂਟ ਕੈਂਪ, ਨੌਜਵਾਨਾਂ ਲਈ ਵਧੀਆ ਮੌਕਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (D.B.E.E), ਐਸ.ਏ.ਐਸ. ਨਗਰ ਵੱਲੋਂ 13 ਮਾਰਚ 2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 13-03-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਐੱਚ.ਡੀ.ਐੱਫ.ਸੀ, ਡੀਮਾਰਟ ਮੋਹਾਲੀ, ਐੱਸ.ਬੀ.ਆਈ ਬ੍ਰਾਂਚ, ਆਈ.ਸੀ.ਆਈ.ਸੀ.ਆਈ ਬੈਂਕ (ਆਈ-ਪ੍ਰੋਸੈੱਸ), ਟੀਮ ਲੀਜ਼ ਸਰਵਿਸ ਲਿਮੀਟਡ ਅਤੇ ਐਲੀਨਾ ਆਟੋ ਇੰਡਸਟਰਿਜ਼ ਪ੍ਰਾਈਵੇਟ ਲਿਮੀਟਡ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪੈੱਕਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਗੋਡਾਊਨ ਅਸੀਸਟੈਂਟ, ਅਸਿਸਟੈਂਟ ਮੈਨੇਜਰ, ਬ੍ਰਾਂਚ ਡਿਵੈਲਪਮੈਂਟ ਮੈਨੇਜਰ, ਫੀਲਡ ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਐਗਜ਼ੀਕਿਊਟਿਵ ਇਨ ਹੋਮ ਲੋਨ ਐਂਡ ਕਾਮਰਸ਼ੀਅਲ ਕਾਰਡ ਅਤੇ ਆਈ.ਟੀ.ਆਈ. ਟਰਨਰ, ਫਿੱਟਰ, ਮਸ਼ੀਨਿਸਟ, ਆਈ.ਟੀ.ਆਈ ਵੀ.ਐੱਮ.ਸੀ/ਸੀ.ਐੱਨ.ਸੀ ਓਪਰੇਟਰ ਆਦਿ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਗਰੈਜੂਏਸ਼ਨ, ਐੱਮ.ਬੀ.ਏ ਅਤੇ ਆਈ.ਟੀ.ਆਈ ਪਾਸ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰਿਜ਼ਿਊਮ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

By Gurpreet Singh

Leave a Reply

Your email address will not be published. Required fields are marked *