ਪੰਜਾਬ ‘ਚ 3 ਦਿਨ ਲਈ ਰੋਡਵੇਜ਼ ਬੱਸਾਂ ਦੀ ਹੜਤਾਲ, ਮੁਲਾਜ਼ਮ ਕਰਨਗੇ ਚੱਕਾ ਜਾਮ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਮੁਲਾਜ਼ਮ ਯੂਨੀਅਨ ਦੇ ਵੱਲੋਂ ਅੱਜ ਨਵਾਂ ਸ਼ਹਿਰ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਬਾਹਰ ਗੇਟ ਰੈਲੀ ਕੀਤੀ ਗਈ। ਇਸ ਮੌਕੇ ਤੇ ਯੂਨੀਅਨ ਦੇ ਲੋਕਾਂ ਨੇ ਸਰਕਾਰ ਦੇ ਖਿਲਾਫ ਅਤੇ ਟ੍ਰਾਂਸਪੋਰਟ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।

ਇਸ ਮੌਕੇ ਤੇ ਨਰਿੰਦਰ ਪੰਡੋਰੀ ਪ੍ਰਧਾਨ ਨੇ ਦੱਸਿਆ ਕਿ 17 ਫਰਵਰੀ ਨੂੰ ਟਰਾਂਸਫਰ ਵਿਭਾਗ ਦੇ ਡਾਇਰੈਕਟਰ ਅਤੇ ਸੈਕਟਰੀ ਅਤੇ ਟ੍ਰਾਂਸਪੋਰਟ ਮੰਤਰੀ ਦੇ ਨਾਲ ਮੀਟਿੰਗ ਹੋਈ ਸੀ। ਜਿਸ ਦੇ ਵਿੱਚ ਮੰਗਾਂ ਮੰਨੀਆਂ ਗਈਆਂ ਸੀ। ਜਿਸ ਦੇ ਵਿੱਚ ਕੱਚੇ ਮੁਲਾਜ਼ਮ ਜੋ ਪੰਜ ਸਾਲ ਤੋਂ ਡਿਊਟੀ ਕਰ ਰਹੇ ਹਨ ਉਸਨੂੰ ਪੱਕਾ ਅਤੇ ਆਊਟ ਤੇ ਸੋਰਸਿੰਗ ਕੋਂਟਰੈਕਟ ਤੇ ਲਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *