ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਤੋਂ, 26 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਤੋਂ 28 ਮਾਰਚ ਤੱਕ ਚੱਲੇਗਾ।

ਵਿੱੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜਟ ਇਜਲਾਸ ਪੰਜਾਬ ਦੇ ਰਾਜਪਾਲ ਦੇ ਭਾਸ਼ਨ ਨਾਲ ਸ਼ੁਰੂ ਹੋਵੇਗਾ ਅਤੇ ਉਸ ਮਗਰੋਂ ਬਜਟ ’ਤੇ ਬਹਿਸ ਹੋਵੇਗੀ।

By Gurpreet Singh

Leave a Reply

Your email address will not be published. Required fields are marked *