ਪੰਜਾਬ ਵਿੱਚ ਵੱਡੇ ਪੱਧਰ ‘ਤੇ ਧਰਮ ਪਰਿਵਰਤਨ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਚੁੱਕਿਆ ਮੁੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਮੰਤਰੀ ਗਿਰੀਰਾਜ ਸਿੰਘ ਲੁਧਿਆਣਾ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਸਰਕਟ ਹਾਊਸ ਵਿਖੇ ਜ਼ਿਲ੍ਹਾ ਭਾਜਪਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਧਰਮ ਪਰਿਵਰਤਨ ਉੱਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਮਸਜਿਦਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਗੰਭੀਰ ਵਿਸ਼ਾ ਹੈ।

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ “ਪੰਜਾਬ ਅੰਦਰ ਧਰਮ ਪਰਿਵਰਤਨ ਨੂੰ ਲੈ ਕੇ ਤਿੱਖਾ ਰੋਸ ਜਾਹਿਰ ਕਰਦਿਆਂ, ਇਸ ਮਾਮਲੇ ਉੱਤੇ ਸੂਬਾ ਸਰਕਾਰ ਦੀ ਚੁੱਪੀ ਉੱਪਰ ਸਵਾਲ ਖੜੇ ਕੀਤੇ ਹਨ। ਜਿਨ੍ਹਾਂ ਨੇ ਇਸ ਸਬੰਧ ਵਿੱਚ ਕਾਨੂੰਨ ਲਿਆਏ ਜਾਣ ਦੀ ਲੋੜ ਉੱਪਰ ਵੀ ਜੋਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਜਾਣਾ ਛੱਡ ਗਏ ਹਨ। ਇਸਦਾ ਵੱਡਾ ਕਾਰਨ ਲੋਕਾਂ ਦਾ ਵੱਡੀ ਗਿਣਤੀ ਵਿੱਚ ਧਰਮ ਪਰਿਵਰਤਨ ਹੈ।”

ਇਸ ਦੌਰਾਨ ਉਨ੍ਹਾਂ ਨੇ ਬੀਤੇ ਦਿਨ ਲੁਧਿਆਣਾ ਵਿਖੇ ਹੋਲੀ ਵਾਲੇ ਦਿਨ 2 ਧਿਰਾਂ ਵਿੱਚ ਹੋਏ ਟਕਰਾ ਨੂੰ ਲੈ ਕੇ ਵੀ ਸੂਬਾ ਸਰਕਾਰ ਉੱਪਰ ਇੱਕ ਖਾਸ ਧਰਮ ਦੀ ਹਿਮਾਇਤ ਕਰਨ ਦਾ ਇਲਜ਼ਾਮ ਲਗਾਇਆ। ਗਿਰੀਰਾਜ ਸਿੰਘ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਮਾਡਲ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਸੂਬਾ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਕਰਕੇ ਇਥੋਂ ਦੀ ਟੈਕਸਟਾਈਲ ਇੰਡਸਟਰੀ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਹੀ ਹੈ।

ਆਪ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਗੱਲ ਕਹੀ ਸੀ, ਪਰ ਇਹ ਨਹੀਂ ਕਰ ਸਕੇ। ਸਰਕਾਰ ਅੱਜ ਖੁਦ ਸੱਤਾ ਦੇ ਨਸ਼ੇ ਵਿੱਚ ਸੁੱਤੀ ਪਈ ਹੈ। ਇਨ੍ਹਾਂ ਦਾ ਦਿੱਲੀ ਮਾਡਲ ਫੇਲ੍ਹ ਹੋ ਗਿਆ, ਹੁਣ ਇਹ ਆਪਣੇ ਸਾਰੇ ਵਾਅਦੇ ਭੁੱਲ ਗਏ ਹਨ। ਇਸ ਸਰਕਾਰ ਨੇ ਪੰਜਾਬ ਨੂੰ ਹੋਰ ਖੋਖਲਾ ਕਰ ਦਿੱਤਾ ਹੈ – ਗਿਰੀਰਾਜ ਸਿੰਘ, ਕੇਂਦਰੀ ਮੰਤਰੀ

ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਮੁਹੱਲਾ ਕਲੀਨਿਕ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਪੰਜਾਬ ਦਾ ਸਿਹਤ ਮਾਡਲ ਅਤੇ ਸਿੱਖਿਆ ਮਾਡਲ ਫੇਲ੍ਹ ਸਾਬਤ ਹੋਇਆ ਹੈ। ਸੂਬਾ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ।

By Gurpreet Singh

Leave a Reply

Your email address will not be published. Required fields are marked *