ਕਿਸਾਨਾਂ ਦੀ ਗ੍ਰਿਫ਼ਤਾਰੀ ਨਿੰਦਣਯੋਗ, ਪੰਜਾਬ ਸਰਕਾਰ ਤੁਰੰਤ ਰਿਹਾਅ ਕਰੇ – MP ਗੁਰਜੀਤ ਔਜਲਾ

ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਕਿਸਾਨਾਂ ਨਾਲ ਰਲ ਕੇ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖਣ, ਨਾ ਕਿ ਉਨ੍ਹਾਂ ਦਾ ਪਿੱਛਾ ਕਰਨ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਇਹ ਉਹੀ ਕਿਸਾਨ ਹੈ ਜਿਸ ਦੇ ਧਰਨੇ ‘ਤੇ ਆਮ ਆਦਮੀ ਪਾਰਟੀ ਦੇ ਵਰਕਰ ਮਸਲਾ ਹੱਲ ਕਰਨ ਦਾ ਵਾਅਦਾ ਕਰਦੇ ਆ ਰਹੇ ਹਨ। ਪਰ ਅੱਜ ਦਾ ਤਰੀਕਾ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਕੇਂਦਰ ਨਾਲ ਮਿਲ ਕੇ ਮਸਲੇ ਹੱਲ ਕੀਤੇ ਜਾਣ।

By Gurpreet Singh

Leave a Reply

Your email address will not be published. Required fields are marked *