ਜ਼ੀਰਕਪੁਰ, 20 ਮਾਰਚ (ਗੁਰਪ੍ਰੀਤ ਸਿੰਘ) : ਵਾਰਡ ਨੰਬਰ 22, ਸਿਲਵਰ ਸਿਟੀ, ਅੰਬਾਲਾ-ਚੰਡੀਗੜ੍ਹ ਰੋਡ ਵਿੱਚ ਪੀਣ ਵਾਲੇ ਪਾਣੀ ਦੀ ਲੰਬੀ ਸਮੇਂ ਤੋਂ ਚਲ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 40.53 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਜਿਸ ਤੋਂ ਬਾਅਦ ਆਸ ਹੈ ਕਿ ਇਲਾਕੇ ਵਿੱਚ ਪਾਣੀ ਦੀ ਕਿੱਲਤ ਦਾ ਸਥਾਈ ਹੱਲ ਨਿਕਲ ਜਾਵੇਗਾ। ਨਵੇਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਮੌਕੇ ਸਥਾਨਕ ਵਸਨੀਕ,ਐਮ.ਸੀ.ਸਾਹਿਬਾਨ ਆਮ ਆਦਮੀ ਪਾਰਟੀ ਦੀ ਟੀਮ ਦੇ ਨਾਲ ਬਲਾਕ ਪ੍ਰਧਾਨ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।
ਪ੍ਰੋਗਰਾਮ ਦੌਰਾਨ ਰੰਧਾਵਾ ਨੇ ਕਿਹਾ ਕਿ ਉਨਾਂ ਨੇ ਸੁਸਾਇਟੀ ਨੂੰ ਗੋਦ ਲਿਆ ਹੋਇਆ ਹੈ ਤੇ ਵਾਸੀਆਂ ਦੀਆਂ ਸ਼ਿਕਾਇਤਾਂ ਹਨ ਜਾਂ ਬਚੇ ਹੋਏ ਕੰਮ ਦਾ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਹਰ ਨਾਗਰਿਕ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਇਲਾਕੇ ‘ਚ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ . ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸਥਾਨਕ ਵਸਨੀਕਾਂ ਨੇ ਵਿਧਾਇਕ ਸ੍ਰੀ ਰੰਧਾਵਾ ਦਾ ਉਨ੍ਹਾਂ ਦੀ ਚਿਰੋਕਣੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਕੀਤਾ।