ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਥਾਣਾ ਡੀ-ਡਵੀਜ਼ਨ ਦੀ ਟੀਮ ਨੇ ਪਹਿਲਾਂ ਬ੍ਰਾਮਦ ਕੀਤੀ ਗਈ 1 ਕਿਲੋ 12 ਗ੍ਰਾਮ ਹੈਰੋਇਨ ਮਾਮਲੇ ਦੀ ਜਾਂਚ ਦੌਰਾਨ ਇੱਕ ਹੋਰ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ 42 ਸਾਲਾ ਕੁਲਬੀਰ ਸਿੰਘ, ਵਾਸੀ ਪਿੰਡ ਬੱਲ ਸਚੰਦਰ, ਹਾਲ ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।ਮਿਤੀ 10 ਮਾਰਚ 2025 ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ ਲੱਕੜ ਮੰਡੀ, ਅੰਮ੍ਰਿਤਸਰ ਤੋਂ ਤਸਕਰ ਸੁਰਜੀਤ ਸਿੰਘ ਉਰਫ਼ ਬਿੱਟੂ ਨੂੰ 1 ਕਿਲੋ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਨਸ਼ਾ ਉਸ ਨੇ ਕੁਲਬੀਰ ਸਿੰਘ ਨੂੰ ਵੇਚਣਾ ਸੀ।
ਜਦੋਂ ਪੁਲਿਸ ਨੇ ਜਾਂਚ ਅੱਗੇ ਵਧਾਈ ਤਾਂ 18 ਮਾਰਚ 2025 ਨੂੰ ਰਾਜਾਸਾਂਸੀ ‘ਚੋਂ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਪੁਲਿਸ ਨੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲਿਆ ਹੈ, ਤਾਂ ਕਿ ਇਸਦੇ ਹੋਰ ਸੰਬੰਧ ਅਤੇ ਨਸ਼ਾ ਤਸਕਰੀ ਦੇ ਜ਼ਖ਼ੀਰੇ ਦੀ ਜਾਣਕਾਰੀ ਮਿਲ ਸਕੇ।
ਅੰਮ੍ਰਿਤਸਰ ਪੁਲਿਸ ਦੀ ਇਸ ਵੱਡੀ ਕਾਰਵਾਈ ਨਾਲ ਨਸ਼ਾ ਤਸਕਰੀ ਦੀ ਲੜੀ ਨੂੰ ਕਟੌਤੀ ਲਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਜੇ ਵੀ ਮਾਮਲੇ ਦੀ ਘੋਖ ਕਰ ਰਹੀ ਹੈ ਅਤੇ ਨਵੇਂ ਖੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ।