ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨਾਲ ਸਬੰਧਤ 21 ਸਾਲਾ ਨੌਜਵਾਨ ਦੀ ਕੈਨੇਡਾ ‘ਚ ਅਚਾਨਕ ਮੌਤ ਹੋ ਜਾਣ ਕਾਰਨ ਪਿੰਡ ‘ਚ ਸੋਗ ਦਾ ਮਾਹੌਲ ਬਣ ਗਿਆ। ਸਾਬਕਾ ਸੈਨਿਕ ਦੇ ਪੁੱਤਰ ਹਰਮਨਪ੍ਰੀਤ ਸਿੰਘ ਦੀ ਦਿਮਾਗ ਦੀ ਨਸ ਫਟਣ ਕਾਰਨ ਮੌਤ ਹੋ ਗਈ। ਹਰਮਨਪ੍ਰੀਤ ਸਿੰਘ ਦੋ ਸਾਲ ਪਹਿਲਾਂ ਸਟਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਿਥੇ ਉਹ ਆਪਣੇ ਸੁਪਨੇ ਸਾਕਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।ਪਰਿਵਾਰ ‘ਤੇ ਪਹਿਲਾਂ ਹੀ ਗਮਾਂ ਦੀ ਛਾਂ ਪਈ ਹੋਈ ਸੀ, ਕਿਉਂਕਿ ਕੁਝ ਸਮਾਂ ਪਹਿਲਾਂ ਹੀ ਹਰਮਨਪ੍ਰੀਤ ਦੀ ਭੈਣ ਦੀ ਵੀ ਕੋਰੋਨਾ ਕਾਲ ‘ਚ ਮੌਤ ਹੋ ਚੁੱਕੀ ਸੀ। ਹੁਣ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਅਚਾਨਕ ਮੌਤ ਹੋ ਜਾਣ ਨਾਲ ਪਰਿਵਾਰ ਗਮਗੀਨ ਹੈ। ਪਰਿਵਾਰ ਨੇ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਕੋਲ ਅਪੀਲ ਕੀਤੀ ਹੈ ਕਿ ਉਹ ਹਰਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਮਦਦ ਕਰਨ, ਤਾਂ ਜੋ ਉਹ ਆਪਣੇ ਪੁੱਤਰ ਦੀ ਅੰਤਿਮ ਕਰਮ ਸੰਸਕਾਰ ਕਰ ਸਕਣ।
ਪਿੰਡ ‘ਚ ਵੀ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ। ਹਰ ਕੋਈ ਪਰਿਵਾਰ ਦੀ ਹੌਸਲਾ ਅਫ਼ਜ਼ਾਈ ਕਰ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਜਲਦੀ ਤੋਂ ਜਲਦੀ ਕਾਰਵਾਈ ਕਰਕੇ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਿੱਚ ਸਹਾਇਤਾ ਕੀਤੀ ਜਾਵੇ।