ਨੈਸ਼ਨਲ ਟਾਈਮਜ਼ ਬਿਊਰੋ :- 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਸਿਹਤ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਵਿਧਾਨ ਸਭਾ ਵਿੱਚ ਸਿਹਤ ਮੰਤਰੀ ਤੋਂ ਪੁੱਛਿਆ ਕਿ ਨਵੀਆਂ ਡਿਸਪੈਂਸਰੀਆਂ ਵਿੱਚ ਆਉਣ ਵਾਲੀਆਂ ਸਿਹਤ ਸਹੂਲਤਾਂ ਕਦੋਂ ਤੱਕ ਉਪਲੱਬਧ ਹੋਣਗੀਆਂ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਸੈਕਟਰ-69 ਅਤੇ ਸਨੇਟਾ ਪਿੰਡ ਦੀਆਂ ਡਿਸਪੈਂਸਰੀਆਂ ਲਈ ਆਰਜੀ ਤੌਰ ‘ਤੇ ਸਿਹਤ ਅਮਲਾ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-79 ‘ਚ ਬਣ ਰਹੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਅਜੇ ਚੱਲ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ 151.03 ਲੱਖ ਰੁਪਏ ਦੀ ਲੋੜ ਹੈ। ਜਦੋਂ ਇਹ ਫੰਡ ਮਿਲ ਜਾਣਗੇ, ਤਾਂ ਕੰਮ ਸ਼ੁਰੂ ਕਰਨ ਲਈ 6 ਮਹੀਨੇ ਅਤੇ ਪੂਰਾ ਕਰਨ ਲਈ ਕੁੱਲ 12 ਮਹੀਨੇ ਲੱਗਣ ਦੀ ਸੰਭਾਵਨਾ ਹੈ।