ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਐਲਾਨ, 2020 ਤੱਕ ਦੇ ਸਾਰੇ ਕਰਜ਼ੇ ਮੁਆਫ਼

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ ‘ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ’ ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ। 

By Gurpreet Singh

Leave a Reply

Your email address will not be published. Required fields are marked *