ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਧੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਨਵਦੀਪ ਕੌਰ ਵਜੋਂ ਹੋਈ ਹੈ। ਜੋ ਕਿ ਉਚੇਰੀ ਪੜ੍ਹਾਈ ਲਈ ਸਵਾ ਸਾਲ ਪਹਿਲਾਂ ਹੀ ਵਿਦੇਸ਼ ਗਈ ਹੈ। ਮ੍ਰਿਤਕ ਬਠਿੰਡਾ ਦੇ ਤਪਾ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਨਵਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਰਾਮਪੁਰਾ ਫੂਲ ਦੇ ਲਵਦੀਪ ਸਿੰਘ ਨਾਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਆਈਲੈੱਟਸ ਕਰਨ ਮਗਰੋਂ ਜਨਵਰੀ 2024 ‘ਚ ਨਵਦੀਪ ਕੌਰ ਪੜ੍ਹਾਈ ਲਈ ਕੈਨੇਡਾ ਗਈ ਸੀ ਪਰ ਉਨ੍ਹਾਂ ਦੇ ਜਵਾਈ ਦੀ ਹਾਲੇ ਵੀਜ਼ੇ ਦੀ ਫਾਈਲ ਲੱਗੀ ਹੋਈ ਸੀ। ਦੋ ਦਿਨ ਪਹਿਲਾਂ ਕੈਨੇਡਾ ਤੋਂ ਫੋਨ ਆਇਆ ਕਿ ਨਵਦੀਪ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਕੈਨੇਡਾ ਵਿੱਚ ਪੰਜਾਬ ਦੀ ਧੀ ਨਵਦੀਪ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
