ਅੰਮ੍ਰਿਤਸਰ – ਅੰਤਰਰਾਜੀ ਨਜਾਇਜ਼ ਅਸਲਾ ਸਪਲਾਈ ਗਿਰੋਹ ਬੇਨਕਾਬ, 3 ਗ੍ਰਿਫ਼ਤਾਰ, 5 ਹਥਿਆਰ ਬਰਾਮਦ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 3 ਗੁੰਦੇ ਗਿਰਫ਼ਤਾਰ ਕਰ ਲਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 5 ਹਥਿਆਰ ਅਤੇ ਗੋਲੀਆਂ ਵੀ ਬਰਾਮਦ ਕੀਤੀਆਂ ਹਨ।ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਦੀ ਹਦਾਇਤ ‘ਤੇ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ, ਪੁਲਿਸ ਟੀਮ ਨੇ ਕੋਟ ਮਿੱਤ ਸਿੰਘ ਫਲੈਟਾਂ ਦੇ ਨੇੜੇ ਤੋਂ ਦੋਸ਼ੀਆਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਮਾਨਕ ਸਿੰਘ ਉਰਫ਼ ਸੰਨੀ, ਭੁਪਿੰਦਰ ਸਿੰਘ ਉਰਫ਼ ਲਾਡੀ ਅਤੇ ਪਵਨ ਕੁਮਾਰ ਉਰਫ਼ ਮੱਛੀ ਸ਼ਾਮਲ ਹਨ। ਪੁਲਿਸ ਦੇ ਅਨੁਸਾਰ ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਨਜਾਇਜ਼ ਹਥਿਆਰ ਲਿਆਉਂਦਾ ਅਤੇ ਅੰਮ੍ਰਿਤਸਰ ਤੇ ਤਰਨਤਾਰਨ ਵਿੱਚ ਕਰੀਮੀਨਲ ਵਿਅਕਤੀਆਂ ਨੂੰ ਵੇਚਦਾ ਸੀ।

ਪੁਲਿਸ ਨੇ ਦੋਸ਼ੀਆਂ ਕੋਲੋਂ 4 ਪਿਸਤੌਲ, 1 ਦੇਸੀ ਕੱਟਾ, 5 ਜ਼ਿੰਦਾ ਗੋਲੀਆਂ ਬਰਾਮਦ ਕੀਤੀਆਂ ਹਨ। ਤਿੰਨੇ ਗ੍ਰਿਫ਼ਤਾਰ ਦੋਸ਼ੀਆਂ ਉੱਤੇ ਪਹਿਲਾਂ ਹੀ ਵੱਖ-ਵੱਖ ਥਾਣਿਆਂ ‘ਚ 13 ਗੰਭੀਰ ਮੁਕੱਦਮੇ ਦਰਜ ਹਨ। ਪੁਲਿਸ ਨੇ ਅਦਾਲਤ ਤੋਂ ਰਿਮਾਂਡ ਲੈ ਕੇ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਇਹ ਗਿਰੋਹ ਲੰਬੇ ਸਮੇਂ ਤੋਂ ਗਤੀਵਿਧੀਆਂ ਚਲਾ ਰਿਹਾ ਸੀ, ਪਰ ਪੁਲਿਸ ਦੀ ਤਜਰਬੇਕਾਰ ਟੀਮ ਨੇ ਅਹਿਮ ਜਾਣਕਾਰੀ ਮਿਲਣ ‘ਤੇ ਯੋਜਨਾਬੱਧ ਢੰਗ ਨਾਲ ਇਨ੍ਹਾਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ। ਪੁਲਿਸ ਨੇ ਕਿਹਾ ਕਿ ਤਫ਼ਤੀਸ਼ ਜਾਰੀ ਹੈ ਅਤੇ ਹੋਰ ਬੰਦੇ ਜਲਦੀ ਹੀ ਗ੍ਰਿਫ਼ਤਾਰ ਹੋਣਗੇ।

By Gurpreet Singh

Leave a Reply

Your email address will not be published. Required fields are marked *