ਲੋਕ ਸਭਾ ‘ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿਲ 2025 ਪਾਸ

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਸਭਾ ‘ਚ ਵੀਰਵਾਰ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿਲ 2025 ਪਾਸ ਹੋ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿੱਚ ਕਾਰੋਬਾਰ, ਸਿੱਖਿਆ ਅਤੇ ਨਿਵੇਸ਼ ਲਈ ਆਉਣ ਵਾਲਿਆਂ ਦਾ ਸਵਾਗਤ ਕੀਤਾ ਜਾਵੇਗਾ, ਪਰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।ਬਿਲ ਉੱਤੇ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀਆਂ ਸੋਧਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਜ਼ੁਬਾਨੀ ਵੋਟਿੰਗ ਰਾਹੀਂ ਬਿਲ ਪਾਸ ਹੋ ਗਿਆ। ਸ਼ਾਹ ਨੇ ਕਿਹਾ ਕਿ ਇਹ ਬਿਲ ਦੇਸ਼ ਦੀ ਸੁਰੱਖਿਆ, ਆਰਥਿਕਤਾ, ਸਿੱਖਿਆ ਅਤੇ ਵਪਾਰ ਨੂੰ ਮਜ਼ਬੂਤ ਕਰੇਗਾ।ਬਿਲ ‘ਤੇ ਬਹਿਸ ਦੌਰਾਨ ਸ਼ਾਹ ਨੇ ਕਿਹਾ, “ਭਾਰਤ ਕੋਈ ਧਰਮਸ਼ਾਲਾ ਨਹੀਂ ਹੈ।” ਉਨ੍ਹਾਂ ਨੇ ਸਾਫ਼ ਕੀਤਾ ਕਿ ਅਸ਼ਾਂਤੀ ਫੈਲਾਉਣ ਵਾਲਿਆਂ ਉੱਤੇ ਸਖ਼ਤ ਕਾਰਵਾਈ ਹੋਵੇਗੀ ਅਤੇ ਭਾਰਤ ਆਉਣ ਵਾਲੇ ਹਰ ਵਿਦੇਸ਼ੀ ਦੀ ਜਾਣਕਾਰੀ ਹੁਣ ਸਰਕਾਰ ਕੋਲ ਹੋਵੇਗੀ। ਬਿਲ ‘ਤੇ ਤਿੰਨ ਘੰਟੇ ਤਕ ਚੱਲੀ ਚਰਚਾ ਦੇ ਬਾਅਦ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਇਹ ਨਵਾਂ ਕਾਨੂੰਨ ਭਾਰਤ ਆਉਣ ਵਾਲਿਆਂ ਦੀ ਨਿਗਰਾਨੀ ਨੂੰ ਮਜ਼ਬੂਤ ਕਰੇਗਾ।

By Rajeev Sharma

Leave a Reply

Your email address will not be published. Required fields are marked *