ਨੈਸ਼ਨਲ ਟਾਈਮਜ਼ ਬਿਊਰੋ :- ਜਿੱਥੇ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਸਖਤ ਨਾਕਾਬੇਬੰਦੀਆਂ ਕਰਕੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਤੇ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ, ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ ਦੇ ਘਰ ਵੀ ਤੋੜੇ ਜਾ ਰਹੇ ਹਨ। ਇਸੇ ਦੇ ਨਾਲ ਹੀ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ‘ਤੇ ਚੈਕਿੰਗ ਮੁਹਿੰਮ ਚਲਾਈ ਗਈ। ਰੇਲਵੇ ਸਟੇਸ਼ਨ ਉੱਪਰ ਹਰ ਆਉਣ ਜਾਣ ਵਾਲੇ ਯਾਤਰੀਆਂ ਦੇ ਬੈਗ ਚੈੱਕ ਕੀਤੇ ਗਏ।
ਇਸ ਮੌਕੇ ਏਸੀਪੀ ਐਚਐਸ ਸੰਧੂ ਨੇ ਕਿਹਾ ਕਿ ਜਿੱਥੇ ਅਸੀਂ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਾਂ, ਉੱਥੇ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ ਅਜਿਹੀਆਂ ਹੋਰ ਕਈ ਥਾਵਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਜਾਰੀ ਹੈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਸਕੇ। ਇਸ ਦੌਰਾਨ ਹੀ ਪੁਲਿਸ ਨੇ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਲਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇ ਤੇ ਉਹਨਾਂ ਦੱਸਿਆ ਕਿ ਰੇਲਵੇ ਸਟੇਸ਼ਨ ਤੇ ਚੈਕਿੰਗ ਦੌਰਾਨ ਪੁਲਿਸ ਨੂੰ ਇੱਕ ਸ਼ੱਕੀ ਬੈਗ ਵੀ ਮਿਲਿਆ ਹੈ। ਜਦੋਂ ਉਸ ਬੈਗ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਕੋਈ ਵੀ ਅਪੱਤੀ ਜਨਕ ਚੀਜ਼ ਨਹੀਂ ਸੀ ਲੇਕਿਨ ਫਿਰ ਵੀ ਸਾਰੀ ਜਾਂਚ ਕੀਤੀ ਜਾ ਰਹੀ ਹੈ।
