ਨਗਰ ਨਿਗਮ ਚੋਣਾਂ ‘ਚ ਬੇਨਿਯਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਸੁਪਰੀਮ ਕੋਰਟ ਨੇ 2024 ਦੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ।ਇਹ ਮਾਮਲਾ ਉਹਨਾਂ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ। ਉਮੀਦਵਾਰਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ‘ਤੇ ਹਮਲੇ ਹੋਏ, ਕੱਪੜੇ ਪਾੜੇ ਗਏ ਅਤੇ ਨਾਮਜ਼ਦਗੀ ਪੱਤਰ ਖੋਹ ਲਏ ਗਏ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਹੁਕਮ ਦਿੱਤਾ ਹੈ ਕਿ ਜਸਟਿਸ ਨਿਰਮਲਜੀਤ ਕੌਰ ਰੋਜ਼ਾਨਾ ਇਸ ਮਾਮਲੇ ਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ। ਹਾਲਾਂਕਿ, ਅਦਾਲਤ ਨੇ ਚੋਣ ਪ੍ਰਕਿਰਿਆ ਦੀ ਵਿਸ਼ਵਾਸਯੋਗਤਾ ‘ਤੇ ਹੁਣ ਤੱਕ ਕੋਈ ਟਿੱਪਣੀ ਨਹੀਂ ਕੀਤੀ।

ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਨਾਲ ਸੰਬੰਧਿਤ ਹੈ, ਜਿਨ੍ਹਾਂ ‘ਚ ਚੋਣ ਪ੍ਰਕਿਰਿਆ ‘ਚ ਗੜਬੜੀਆਂ ਦੇ ਦੋਸ਼ ਲਗਾਏ ਗਏ ਹਨ। ਹੁਣ ਜਾਂਚ ਸਿਰਫ਼ ਉਨ੍ਹਾਂ ਹਲਕਿਆਂ ਵਿੱਚ ਕੀਤੀ ਜਾਵੇਗੀ, ਜਿਥੇ ਪਟੀਸ਼ਨ ਪਹਿਲਾਂ ਹੀ ਦਾਇਰ ਹੋ ਚੁੱਕੀਆਂ ਹਨ।ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਸਿਰਫ਼ ਉਹਨਾਂ ਲੋਕਾਂ ਦੀ ਗੱਲ ਸੁਣੀ ਜਾਵੇਗੀ, ਜਿਨ੍ਹਾਂ ਨੇ ਪਹਿਲਾਂ ਹੀ ਹਾਈ ਕੋਰਟ ਜਾਂ ਸੁਪਰੀਮ ਕੋਰਟ ‘ਚ ਅਰਜ਼ੀ ਦਿੱਤੀ ਹੋਈ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਣੀ ਨਿਰਧਾਰਤ ਕੀਤੀ ਗਈ ਹੈ।ਇਸ ਪੂਰੇ ਮਾਮਲੇ ਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਬਣਾਈ ਰੱਖਣ ਲਈ ਨਿਰਪੱਖ ਜਾਂਚ ਲਾਜ਼ਮੀ ਮੰਨੀ ਜਾ ਰਹੀ ਹੈ, ਤਾਂ ਜੋ ਲੋਕਤੰਤਰ ‘ਚ ਵਿਸ਼ਵਾਸ ਬਣਿਆ ਰਹੇ।

By Gurpreet Singh

Leave a Reply

Your email address will not be published. Required fields are marked *